ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕਰੋਨਾ ਸਬੰਧੀ ਸੁਰੱਖਿਆ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕ ਕਰਨ।