ਨਵੀਂ ਦਿੱਲੀ, 18 ਸਤੰਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਦਾਲਤ ਆਪਣੀ ਤਾਕਤ ਦਾ ਇਸਤੇਮਾਲ ਕਿਸੇ ਵਿਅਕਤੀ ਖ਼ਿਲਾਫ਼ ਤਾਂ ਹੀ ਕਰ ਸਕਦੀ ਹੈ ਜੇਕਰ ਸਬੂਤ ਮਜ਼ਬੂਤ ਹੋਵੇ। ਜਿਹੜੀ ਵੀ ਅਪਰਾਧਕ ਧਾਰਾ ਤਹਿਤ ਕਾਰਵਾਈ ਕੀਤੀ ਜਾਣੀ ਹੈ, ਸਬੂਤ ਨਿੱਗਰ ਹੋਣਾ ਚਾਹੀਦਾ ਹੈ। ਕਿਸੇ ਖ਼ਿਲਾਫ਼ ‘ਗ਼ੈਰਰਸਮੀ ਤੇ ਸੁਭਾਵਿਕ’ ਕਾਰਵਾਈ ਨਹੀਂ ਕੀਤੀ ਜਾ ਸਕਦੀ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਜਾਂਚ ਜਾਂ ਸੁਣਵਾਈ ਦੌਰਾਨ ਸੀਆਰਪੀਸੀ ਦੀ ਧਾਰਾ 319 ਤਹਿਤ ਕਿਸੇ ਖ਼ਿਲਾਫ਼ ਕਾਰਵਾਈ ਕਰਨ ਲਈ, ਸਬੂਤ ਮਜ਼ਬੂਤ ਹੋਣੇ ਚਾਹੀਦੇ ਹਨ। -ਪੀਟੀਆਈ