ਸੁਨੀਲ ਸ਼ੈੱਟੀ ਵੱਲੋਂ ਅਦਾਲਤ ਦਾ ਰੁਖ਼
ਅਦਾਕਾਰ ਸੁਨੀਲ ਸ਼ੈੱਟੀ ਨੇ ਆਪਣੇ ਨਿੱਜੀ ਅਧਿਕਾਰਾਂ ਦੀ ਸੁਰੱਖਿਆ ਦੀ ਮੰਗ ਕਰਦਿਆਂ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਦਾ ਦਾਅਵਾ ਹੈ ਕਿ ਕਈ ਸੋਸ਼ਲ ਮੀਡੀਆ ਪੇਜ ਅਤੇ ਵੈੱਬਸਾਈਟ ਆਪਣਾ ਕਾਰੋਬਾਰ ਵਧਾਉਣ ਲਈ ਬਿਨਾਂ ਕਿਸੇ ਇਜਾਜ਼ਤ ਦੇ ਉਸ ਦੀਆਂ...
Advertisement
ਅਦਾਕਾਰ ਸੁਨੀਲ ਸ਼ੈੱਟੀ ਨੇ ਆਪਣੇ ਨਿੱਜੀ ਅਧਿਕਾਰਾਂ ਦੀ ਸੁਰੱਖਿਆ ਦੀ ਮੰਗ ਕਰਦਿਆਂ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਦਾ ਦਾਅਵਾ ਹੈ ਕਿ ਕਈ ਸੋਸ਼ਲ ਮੀਡੀਆ ਪੇਜ ਅਤੇ ਵੈੱਬਸਾਈਟ ਆਪਣਾ ਕਾਰੋਬਾਰ ਵਧਾਉਣ ਲਈ ਬਿਨਾਂ ਕਿਸੇ ਇਜਾਜ਼ਤ ਦੇ ਉਸ ਦੀਆਂ ਤਸਵੀਰਾਂ ਦੀ ਵਰਤੋਂ ਕਰ ਰਹੀਆਂ ਹਨ। ਅਦਾਕਾਰ ਨੇ ਅਦਾਲਤ ਵਿੱਚ ਅੰਤਰਿਮ ਅਰਜ਼ੀ ਦਾਇਰ ਕਰ ਕੇ ਅਜਿਹੀਆਂ ਵੈੱਬਸਾਈਟਾਂ ਤੋਂ ਉਸ ਦੀਆਂ ਤਸਵੀਰਾਂ ਹਟਾਉਣ ਅਤੇ ਭਵਿੱਖ ਵਿੱਚ ਇਨ੍ਹਾਂ ਦੀ ਵਰਤੋਂ ਕਰਨ ਤੋਂ ਰੋਕਣ ਸਬੰਧੀ ਹੁਕਮ ਦੇਣ ਦੀ ਮੰਗ ਕੀਤੀ ਹੈ। ਬੈਂਚ ਨੇ ਅੱਜ ਸ਼ੈੱਟੀ ਦੇ ਵਕੀਲ ਦੀਆਂ ਦਲੀਲਾਂ ਸੁਣੀਆਂ ਤੇ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਸਰਾਫ਼ ਨੇ ਦੱਸਿਆ ਕਿ ਕੁੱਝ ਵੈੱਬਸਾਈਟਾਂ ’ਤੇ ਸ਼ੈੱਟੀ ਅਤੇ ਉਸ ਦੇ ਪੋਤੇ ਦੀਆਂ ਫਰਜ਼ੀ ਤਸਵੀਰਾਂ ਹਨ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਕਿ ਤਸਵੀਰਾਂ ਬਿਨਾਂ ਇਜਾਜ਼ਤ ਤੋਂ ਵਪਾਰਕ ਕੰਮਾਂ ਲਈ ਵਰਤੀਆਂ ਜਾ ਰਹੀਆਂ ਹਨ।
Advertisement
Advertisement
×