ਨਵੀਂ ਦਿੱਲੀ, 29 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਅੱਜ ਵਟਸਐਪ ਨੰਬਰ 8297324624 ’ਤੇ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਉਨ੍ਹਾਂ ਦੇ ਪਤੀ ਦਾ ਸਮਰਥਨ ਕਰਨ। ਸ੍ਰੀਮਤੀ ਕੇਜਰੀਵਾਲ ਨੇ ਡਿਜੀਟਲ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਦੇਸ਼ ਦੀਆਂ ਸਭ ਤੋਂ ਭ੍ਰਿਸ਼ਟ ਅਤੇ ਤਾਨਾਸ਼ਾਹੀ ਤਾਕਤਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਵਟਸਐਪ ਨੰਬਰ ਜਾਰੀ ਕਰਕੇ ਕਿਹਾ ਕਿ ਲੋਕ ਆਪਣਾ ਆਸ਼ੀਰਵਾਦ, ਦੁਆਵਾਂ ਜਾਂ ਕੋਈ ਹੋਰ ਸੁਨੇਹਾ ਭੇਜ ਸਕਦੇ ਹਨ।