ਨਵੀਂ ਦਿੱਲੀ, 26 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰੇਗੀ। ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਅੱਜ ਇਸ ਦਾ ਐਲਾਨ ਕੀਤਾ। ਆਤਿਸ਼ੀ ਨੇ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਸੀਟ ‘ਤੇ ਰੋਡ ਸ਼ੋਅ ਨਾਲ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਉਹ ਦਿੱਲੀ, ਪੰਜਾਬ, ਗੁਜਰਾਤ ਅਤੇ ਹਰਿਆਣਾ ਵਿੱਚ ਪਾਰਟੀ ਲਈ ਪ੍ਰਚਾਰ ਕਰੇਗੀ।