ਮੁੰਬਈ, 11 ਅਕਤੂੁਬਰ
ਬਾਲੀਵੁੱਡ ਦੇ ਅਦਾਕਾਰ ਅਮਿਤਾਭ ਬੱਚਨ ਅੱਜ 79 ਸਾਲਾਂ ਦੇ ਹੋ ਗਏ। ਉਨ੍ਹਾਂ ਕਿਹਾ ਕਿ ਪ੍ਰਸ਼ੰਸਕਾਂ ਤੇ ਸ਼ੁਭ ਚਿੰਤਕਾਂ ਨੇ ਉਨ੍ਹਾਂ ਨੂੰ ਜੋ ਪਿਆਰ ਦਿੱਤਾ ਹੈ ਉਸ ਨੂੰ ਦੇਖ ਕੇ ਉਹ ਬਹੁਤ ਖੁਸ਼ ਹਨ। ਬੱਚਨ ਨੇ ਲੰਘੀ ਦੇਰੀ ਰਾਤ ਆਪਣੇ ਬਲੌਗ ਉੱਤੇ ਪੋਸਟ ਲਿਖੀ ਅਤੇ ਕਿਹਾ ਕਿ ਹਰ ਸ਼ੁਭਕਾਮਨਾ ਦਾ ਜ਼ਿਕਰ ਕਰਨਾ ਅਸੰਭਵ ਹੈ ਪਰ ਆਪਣੇ ਪ੍ਰਸ਼ੰਸਕਾਂ ਤੋਂ ਮਿਲੇ ਸੁਨੇਹਿਆਂ ਨੇ ਉਨ੍ਹਾਂ ਦੇ ਦਿਲ ਨੂੰ ਛੋਹ ਲਿਆ ਹੈ। ਉਨ੍ਹਾਂ ਇਸ ਪਿਆਰ ਲਈ ਪ੍ਰਸ਼ੰਸਕਾਂ ਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ। -ਪੀਟੀਆਈ