ਨਵੀਂ ਦਿੱਲੀ, 9 ਮਾਰਚ
ਸੁਪਰੀਮ ਕੋਰਟ ਨੇ 9,000 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਦੇ ਦੋਸ਼ੀ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਦੀ ਪੇਸ਼ੀ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ। ਪੇਸ਼ੀ ਨਾਲ ਸਬੰਧਤ ਇਹ ਪਟੀਸ਼ਨ ਉਸ ਮਾਣਹਾਨੀ ਦੇ ਕੇਸ ਨਾਲ ਸਬੰਧਤ ਹੈ ਜਿਸ ਵਿੱਚ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ।