ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮਹਾਰਾਸ਼ਟਰ ਵਿਧਾਨ ਸਭਾ ਅਤੇ ਹੋਰਾਂ ਤੋਂ 12 ਭਾਜਪਾ ਵਿਧਾਇਕਾਂ ਵੱਲੋਂ ਅਦਾਲਤ ’ਚ ਦਾਖ਼ਲ ਅਪੀਲਾਂ ’ਤੇ ਜੁਆਬ ਮੰਗੇ ਹਨ। ਇਨ੍ਹਾਂ ਵਿਧਾਇਕਾਂ ਨੇ ਪ੍ਰੀਜ਼ਾਈਡਿੰਗ ਅਫ਼ਸਰ ਨਾਲ ਕਥਿਤ ਤੌਰ ’ਤੇ ਮਾੜਾ ਵਰਤਾਓ ਕਰਨ ਦੇ ਦੋਸ਼ ਹੇਠ ਉਨ੍ਹਾਂ ਨੂੰ ਇੱਕ ਸਾਲ ਲਈ ਵਿਧਾਨ ਸਭਾ ਵਿੱਚੋਂ ਮੁਅੱਤਲ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਸਟਿਸ ਏ ਐਮ ਖਾਨਵਿਲਕਰ ਤੇ ਸੀ ਟੀ ਰਵੀ ਕੁਮਾਰ ਦੇ ਬੈਂਚ ਨੇ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਲਈ ਸਹਿਮਤੀ ਦਿੰਦਿਆਂ ਦੂਜੀ ਧਿਰ ਨੂੰ ਇਨ੍ਹਾਂ ਅਪੀਲਾਂ ਬਾਰੇ ਆਪਣਾ ਜੁਆਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤੇ ਹਨ, ਜਿਸ ਵਿੱਚ ਮਹਾਰਾਸ਼ਟਰ ਸਰਕਾਰ ਵੀ ਸ਼ਾਮਲ ਹੈ। ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ 11 ਜਨਵਰੀ ਨੂੰ ਮੁਕੱਰਰ ਕੀਤੀ ਹੈ। -ਪੀਟੀਆਈ