ਨਵੀਂ ਦਿੱਲੀ, 18 ਨਵੰਬਰ
ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸਾਲ 2002 ਵਿਚ ਹਿੰਦੁਸਤਾਨ ਜ਼ਿੰਕ ਲਿਮਟਿਡ (ਐੱਚਜ਼ੈੱਡਐੱਲ) ਦੇ ਹਿੱਸੇਦਾਰੀ ਵੇਚਣ ਦੌਰਾਨ ਕਥਿਤ ਬੇਨਿਯਮੀਆਂ ਦੇ ਸਬੰਧ ਵਿਚ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ। ਸਿਖਰਲੀ ਅਦਾਲਤ ਨੇ ਹਾਲਾਂਕਿ ਕੰਪਨੀ ਵਿੱਚ ਸਰਕਾਰ ਦੀ ਬਾਕੀ ਬਚੀ 29.5 ਪ੍ਰਤੀਸ਼ਤ ਹਿੱਸੇਦਾਰੀ ਨੂੰ ਖੁੱਲ੍ਹੇ ਬਾਜ਼ਾਰ ਵਿੱਚ ਵੇਚਣ ਦੀ ਆਗਿਆ ਦੇ ਦਿੱਤੀ ਹੈ। ਜਸਟਿਸ ਡੀਵਾਈ ਚੰਦਰਚੂੜ ਅਤੇ ਬੀਵੀ ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਐੱਚਜ਼ੈੱਡਐੱਲ ਦੇ ਵਿਨਿਵੇਸ਼ ਵਿੱਚ ਕਥਿਤ ਬੇਨਿਯਮੀਆਂ ਦੀ ਮੁੱਢਲੀ ਜਾਂਚ ਨੂੰ ਨਿਯਮਤ ਕੇਸ ਦੇ ਰੂਪ ਵਿੱਚ ਬਦਲਣ ਲਈ ਕੀਤੀ ਗਈ ਸਿਫ਼ਾਰਸ਼ ਤੋਂ ਸੰਤੁਸ਼ਟ ਹੈ ਅਤੇ ਇਸ ਮਾਮਲੇ ਵਿੱਚ ਪਹਿਲੀ ਨਜ਼ਰੇ ਕੇਸ ਬਣਦਾ ਹੈ।