ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਵੱਲੋਂ ਕਤਲ ਦੇ ਮਾਮਲੇ ਵਿੱਚ ਛੋਟਾ ਰਾਜਨ ਦੀ ਜ਼ਮਾਨਤ ਰੱਦ

ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਸੀਬੀਆਈ ਦੀ ਅਪੀਲ ਮਨਜ਼ੂਰ ਕੀਤੀ
Advertisement

ਸੁਪਰੀਮ ਕੋਰਟ ਨੇ ਮੁੰਬਈ ਵਿੱਚ 2001 ’ਚ ਹੋਟਲ ਕਾਰੋਬਾਰੀ ਜਯਾ ਸ਼ੈੱਟੀ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ ਗੈਂਗਸਟਰ ਛੋਟਾ ਰਾਜਨ ਨੂੰ ਬੰਬਈ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਅੱਜ ਰੱਦ ਕਰ ਦਿੱਤੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਸੀਬੀਆਈ ਦੀ ਉਹ ਅਪੀਲ ਮਨਜ਼ੂਰ ਕਰ ਲਈ ਜਿਸ ਵਿੱਚ ਬੰਬਈ ਹਾਈ ਕੋਰਟ ਦੇ ਪਿਛਲੇ ਸਾਲ 23 ਅਕਤੂਬਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈ ਕੋਰਟ ਨੇ ਰਾਜਨ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਨੂੰ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਨ 27 ਸਾਲ ਤੱਕ ਫ਼ਰਾਰ ਰਿਹਾ ਅਤੇ ਉਸ ਨੂੰ ਚਾਰ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ। ਬੈਂਚ ਨੇ ਕਿਹਾ, ‘‘ਅਜਿਹੇ ਵਿਅਕਤੀ ਦੀ ਸਜ਼ਾ ਕਿਉਂ ਮੁਅੱਤਲ ਕੀਤੀ ਜਾਵੇ?’’ ਰਾਜਨ ਦੇ ਵਕੀਲ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਕੋਈ ਸਬੂਤ ਨਹੀਂ ਹੈ। ਵਕੀਲ ਨੇ ਕਿਹਾ ਕਿ 71 ਮਾਮਲਿਆਂ ’ਚੋਂ 47 ’ਚ ਸੀਬੀਆਈ ਨੂੰ ਰਾਜਨ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ ਅਤੇ ਜਾਂਚ ਏਜੰਸੀ ਨੇ ਉਨ੍ਹਾਂ ਮਾਮਲਿਆਂ ਨੂੰ ਬੰਦ ਕਰ ਦਿੱਤਾ ਸੀ। ਇਸ ’ਤੇ ਬੈਂਚ ਨੇ ਕਿਹਾ, ‘‘ਅਸੀਂ ਇਸ ਮਾਮਲੇ ਵਿੱਚ ਜ਼ਮਾਨਤ ਰੱਦ ਕਰ ਦੇਵਾਂਗੇ।’’ ਅਖ਼ੀਰ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੀਬੀਆਈ ਦੀ ਅਪੀਲ ਮਨਜ਼ੂਰ ਕਰ ਲਈ ਅਤੇ ਰਾਜਨ ਦੀ ਜ਼ਮਾਨਤ ਰੱਦ ਕਰ ਦਿੱਤੀ।

Advertisement
Advertisement
Show comments