ਨਵੀਂ ਦਿੱਲੀ, 21 ਮਾਰਚ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਇਸ ਬਿਆਨ ਕਿ ਉਸ ਨੇ ਜੰਗ ਦੇ ਝੰਬੇ ਯੂਕਰੇਨ ਵਿੱਚ ਫਸੇ 22,500 ਭਾਰਤੀ ਵਿਦਿਆਰਥੀਆਂ ਨੂੰ ਉਥੋਂ ਸੁਰੱਖਿਅਤ ਵਾਪਸ ਲਿਆਉਣ ਦਾ ‘ਬਹੁਤ ਵੱਡਾ ਕੰਮ’ ਪੂਰਾ ਕਰ ਲਿਆ ਹੈ, ਮਗਰੋਂ ਇਸ ਨਾਲ ਸਬੰਧਤ ਦੋ ਕੇਸਾਂ ਨੂੰ ਬੰਦ ਕਰ ਦਿੱਤਾ ਹੈ। ਚੀਫ਼ ਜਸਟਿਸ ਐੱਨ.ਵੀ.ਰਾਮੰਨਾ ਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਅਟਾਰਨੀ ਜਨਰਲ ਕੇ.ਵੇਣੂਗੋਪਾਲ ਦੀਆਂ ਇਨ੍ਹਾਂ ਦਲੀਲਾਂ ’ਤੇ ਵੀ ਗੌਰ ਕੀਤਾ ਕਿ ਕੇਂਦਰ ਸਰਕਾਰ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਤੋਂ ਇਲਾਵਾ ਜੰਗ ਦੀ ਵਜ੍ਹਾ ਕਰਕੇ ਉਨ੍ਹਾਂ ਦੀ ਪੜ੍ਹਾਈ ਅਸਰਅੰਦਾਜ਼ ਹੋਣ ਦੇ ਮੁੱਦੇ ’ਤੇ ਵੀ ਗੌਰ ਕਰ ਰਹੀ ਹੈ। -ਪੀਟੀਆਈ