ਨਵੀਂ ਦਿੱਲੀ, 18 ਫਰਵਰੀ
ਸੁਪਰੀਮ ਕੋਰਟ ਨੇ ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਕਥਿਤ ਤੌਰ ’ਤੇ ਜਿਨਸੀ ਸੋਸ਼ਣ ਦੇ ਮਾਮਲੇ ਵਿੱਚ ਫਸਾਉਣ ਦੀ ਸਾਜ਼ਿਸ਼ ਦੀ ਜਾਂਚ ਲਈ ਪ੍ਰਕਿਰਿਆ ਨੂੰ ਬੰਦ ਕਰ ਦਿੱਤਾ ਹੈ। ਵਰਨਣਯੋਗ ਹੈ ਕਿ ਸੁਪਰੀਮ ਕੋਰਟ ਨੇ ਹੀ ਇਸ ਮਾਮਲੇ ਦੀ ਖੁਦ ਨੋਟਿਸ ਲਿਆ ਸੀ। ਸਰਵਉੱਚ ਅਦਾਲਤ ਨੇ ਕਿਹਾ ਕਿ ਦੋ ਸਾਲ ਹੋ ਚੁੱਕੇ ਹਨ ਤੇ ਜਸਟਿਸ ਗੋਗੋਈ ਨੂੰ ਫਸਾਉਣ ਵਾਲੀ ਸਾਜ਼ਿਸ਼ ਦੀ ਜਾਂਚ ਵਿੱਚ ਇਲੈਕਟ੍ਰਾਨਿਕ ਰਿਕਾਰਡ ਹਾਸਲ ਕਰਨ ਦੀ ਸੰਭਾਵਨਾ ਬਹੁਤ ਘੱਟ ਹੈ। ਅਦਾਲਤ ਨੇ ਕਿਹਾ ਕਿ ਏਕੇ ਪਟਨਾਇਕ ਪੈਨਲ ਭਾਰਤ ਦੇ ਸਾਬਕਾ ਚੀਫ ਜਸਟਿਸ ਗੋਗੋਈ ਨੂੰ ਫਸਾਉਣ ਦੀ ਸਾਜ਼ਿਸ਼ ਦੀ ਜਾਂਚ ਲਈ ਵੱਟਸਐਪ ਮੈਸੇਜ ਵਰਗੇ ਇਲੈਕਟ੍ਰਾਨਿਕ ਰਿਕਾਰਡ ਨੂੰ ਹਾਸਲ ਨਹੀਂ ਕਰ ਸਕਿਆ।