ਸੁਪਰੀਮ ਕੋਰਟ ਵੱਲੋਂ ਪ੍ਰਸ਼ਾਂਤ ਭੂਸ਼ਨ ਅਦਾਲਤ ਦਾ ਨਿਰਾਦਰ ਕਰਨ ਦੇ ਦੋਸ਼ੀ ਕਰਾਰ; ਸਜ਼ਾ ’ਤੇ ਬਹਿਸ 20 ਨੂੰ

ਸੁਪਰੀਮ ਕੋਰਟ ਵੱਲੋਂ ਪ੍ਰਸ਼ਾਂਤ ਭੂਸ਼ਨ ਅਦਾਲਤ ਦਾ ਨਿਰਾਦਰ ਕਰਨ ਦੇ ਦੋਸ਼ੀ ਕਰਾਰ; ਸਜ਼ਾ ’ਤੇ ਬਹਿਸ 20 ਨੂੰ

ਨਵੀਂ ਦਿੱਲੀ, 14 ਅਗਸਤ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਨਿਆਂਪਾਲਿਕਾ ਪ੍ਰਤੀ ਆਪਣੇ ਦੋ ਅਪਮਾਨਜਨਕ ਟਵੀਟਾਂ ਲਈ ਅਦਾਲਤ ਦਾ ਨਿਰਾਦਰ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਪ੍ਰਸ਼ਾਂਤ ਭੂਸ਼ਣ ਨੂੰ ਅਪਮਾਨ ਦਾ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਜ਼ਾ ’ਤੇ ਬਹਿਸ ਦੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਸਰਵਉੱਚ ਅਦਾਲਤ ਨੇ ਪੰਜ ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਪੂਰੀ ਕਰਦਿਆਂ ਕਿਹਾ ਸੀ ਕਿ ਇਸ ’ਤੇ ਫੈਸਲਾ ਬਾਅਦ ਵਿੱਚ ਸੁਣਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All