ਸੁਪਰੀਮ ਕੋਰਟ ਵੱਲੋਂ ਸਿੱਖਿਆ ਤੋਂ ਵਾਂਝੇ ਅਨਾਥ ਬੱਚਿਆਂ ਦੇ ਸਰਵੇਖਣ ਦਾ ਨਿਰਦੇਸ਼
ਸੁਪਰੀਮ ਕੋਰਟ ਨੇ ਅੱਜ ਸਾਰੇ ਸੂਬਿਆਂ ਨੂੰ ਅਜਿਹੇ ਅਨਾਥ ਬੱਚਿਆਂ ਦਾ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ ਹੈ, ਜੋ ‘ਬੱਚਿਆਂ ਦੇ ਮੁਫ਼ਤ ਅਤੇ ਜ਼ਰੂਰੀ ਸਿੱਖਿਆ ਦੇ ਅਧਿਕਾਰ ਐਕਟ 2009’ ਤਹਿਤ ਸਿੱਖਿਆ ਤੋਂ ਵਾਂਝੇ ਹਨ। ਬੈਂਚ ਨੇ ਹੁਕਮਾਂ ਦੀ ਪਾਲਣਾ ਕਰਨ ਲਈ...
Advertisement
ਸੁਪਰੀਮ ਕੋਰਟ ਨੇ ਅੱਜ ਸਾਰੇ ਸੂਬਿਆਂ ਨੂੰ ਅਜਿਹੇ ਅਨਾਥ ਬੱਚਿਆਂ ਦਾ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ ਹੈ, ਜੋ ‘ਬੱਚਿਆਂ ਦੇ ਮੁਫ਼ਤ ਅਤੇ ਜ਼ਰੂਰੀ ਸਿੱਖਿਆ ਦੇ ਅਧਿਕਾਰ ਐਕਟ 2009’ ਤਹਿਤ ਸਿੱਖਿਆ ਤੋਂ ਵਾਂਝੇ ਹਨ। ਬੈਂਚ ਨੇ ਹੁਕਮਾਂ ਦੀ ਪਾਲਣਾ ਕਰਨ ਲਈ ਅਥਾਰਿਟੀਜ਼ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜਸਟਿਸ ਬੀਵੀ ਨਾਗਰਤਨਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕੇਂਦਰ ਦੇ ਅੰਕੜਿਆਂ ਨੂੰ ਸ਼ਾਮਲ ਕਰਨ ’ਤੇ ਵਿਚਾਰ ਕਰਨ ਨੂੰ ਕਿਹਾ ਹੈ। ਸਿਖ਼ਰਲੀ ਅਦਾਲਤ ਦੇਖਭਾਲ ਅਤੇ ਸੁਰੱਖਿਆ ਦੀ ਜ਼ਰੂਰਤ ਵਾਲੇ ਅਨਾਥ ਬੱਚਿਆਂ ਲਈ ਚਿੰਤਾ ਜ਼ਾਹਿਰ ਕਰਨ ਵਾਲੀ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਬੈਂਚ ਨੇ ਸੂਬਿਆਂ ਨੂੰ ਉਨ੍ਹਾਂ ਅਨਾਥ ਬੱਚਿਆਂ ਦਾ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ, ਜਿਨ੍ਹਾਂ ਨੂੰ 2009 ਐਕਟ ਦੇ ਪ੍ਰਬੰਧਾਂ ਤਹਿਤ ਸਕੂਲਾਂ ਵਿੱਚ ਦਾਖ਼ਲਾ ਦਿੱਤਾ ਗਿਆ ਸੀ।
Advertisement
Advertisement
×