ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਵੱਲੋਂ ਜਸਟਿਸ ਵਰਮਾ ਦੀ ਅਰਜ਼ੀ ਖਾਰਜ

ਅੰਦਰੂਨੀ ਜਾਂਚ ਕਮੇਟੀ ਨੇ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕੀਤੀ: ਬੈਂਚ
Advertisement

ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਵੱਲੋਂ ਆਪਣੇ ਖ਼ਿਲਾਫ਼ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਅਵੈਧ ਠਹਿਰਾਏ ਜਾਣ ਦੀ ਮੰਗ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ। ਜਾਂਚ ਕਮੇਟੀ ਨੇ ਜਸਟਿਸ ਵਰਮਾ ਨੂੰ ਨਕਦੀ ਮਿਲਣ ਦੇ ਮਾਮਲੇ ’ਚ ਗਲਤ ਵਿਹਾਰ ਦਾ ਦੋਸ਼ੀ ਪਾਇਆ ਸੀ। ਜਸਟਿਸ ਦੀਪਾਂਕਰ ਦੱਤਾ ਅਤੇ ਏਜੀ ਮਸੀਹ ਦੇ ਬੈਂਚ ਨੇ ਕਿਹਾ ਕਿ ਜਸਟਿਸ ਵਰਮਾ ਦਾ ਵਿਹਾਰ ਵਿਸ਼ਵਾਸ ਪੈਦਾ ਨਹੀਂ ਕਰਦਾ ਹੈ ਅਤੇ ਉਨ੍ਹਾਂ ਦੀ ਪਟੀਸ਼ਨ ’ਤੇ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ। ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿਚ ਸਬੰਧਤ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕੀਤੀ ਗਈ ਸੀ। ਉਂਝ ਸੁਪਰੀਮ ਕੋਰਟ ਨੇ ਜਸਟਿਸ ਵਰਮਾ ਨੂੰ ਖੁੱਲ੍ਹ ਦਿੱਤੀ ਕਿ ਜੇ ਉਨ੍ਹਾਂ ਖ਼ਿਲਾਫ਼ ਮਹਾਂਦੋਸ਼ ਦੀ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦੀ ਪੂਰੀ ਖੁੱਲ੍ਹ ਹੈ। ਸੁਪਰੀਮ ਕੋਰਟ ਦਾ ਇਹ ਫ਼ੈਸਲਾ ਮਾਰਚ ਤੋਂ ਵਿਵਾਦਾਂ ਦੇ ਘੇਰੇ ਵਿਚ ਆਏ ਜਸਟਿਸ ਵਰਮਾ ਲਈ ਵੱਡਾ ਝਟਕਾ ਹੈ। ਜਸਟਿਸ ਵਰਮਾ ਦੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਦੇ ਸਟੋਰ ਰੂਮ ਵਿੱਚ ਅੱਗ ਲੱਗਣ ਤੋਂ ਬਾਅਦ ਵੱਡੀ ਗਿਣਤੀ ’ਚ ਅੱਧੀ ਸੜੀ ਹੋਈ ਨਕਦੀ ਦੇ ਬੰਡਲ ਮਿਲੇ ਸਨ। ਜਸਟਿਸ ਵਰਮਾ ਨੇ 8 ਮਈ ਨੂੰ ਚੀਫ਼ ਜਸਟਿਸ ਸੰਜੀਵ ਖੰਨਾ ਵੱਲੋਂ ਸੰਸਦ ਨੂੰ ਉਨ੍ਹਾਂ ਵਿਰੁੱਧ ਮਹਾਂਦੋਸ਼ ਦੀ ਕਾਰਵਾਈ ਸ਼ੁਰੂ ਕਰਨ ਲਈ ਕੀਤੀ ਗਈ ਸਿਫ਼ਾਰਸ਼ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਤਤਕਾਲੀ ਚੀਫ਼ ਜਸਟਿਸ ਅਤੇ ਅੰਦਰੂਨੀ ਕਮੇਟੀ ਨੇ ਵੀਡੀਓ ਫੁਟੇਜ ਅਤੇ ਫੋਟੋਆਂ ਅਪਲੋਡ ਕਰਨ ਤੋਂ ਇਲਾਵਾ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਹੈ। ਬੈਂਚ ਨੇ ਵਕੀਲ ਮੈਥਿਊਜ਼ ਜੇ. ਨੇਦੁਮਪਾਰਾ ਵੱਲੋਂ ਜਸਟਿਸ ਵਰਮਾ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਵਾਲੀ ਅਰਜ਼ੀ ਵੀ ਖਾਰਜ ਕਰ ਦਿੱਤੀ।

Advertisement
Advertisement