ਸੁਪਰੀਮ ਕੋਰਟ ਵੱਲੋਂ ਲਲਿਤ ਮੋਦੀ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਲਿਤ ਮੋਦੀ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਵਿੱਚ ਉਸ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਕਰਨ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਸ ’ਤੇ ਲਾਇਆ ਗਿਆ 10.65 ਕਰੋੜ ਰੁਪਏ ਦਾ ਜੁਰਮਾਨਾ ਭਾਰਤੀ...
Advertisement
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਲਿਤ ਮੋਦੀ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਵਿੱਚ ਉਸ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਕਰਨ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਸ ’ਤੇ ਲਾਇਆ ਗਿਆ 10.65 ਕਰੋੜ ਰੁਪਏ ਦਾ ਜੁਰਮਾਨਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੂੰ ਅਦਾ ਕਰਨ ਦਾ ਹੁਕਮ ਦੇਣ ਦੀ ਅਪੀਲ ਕੀਤੀ ਸੀ। ਪਿਛਲੇ ਸਾਲ 19 ਦਸੰਬਰ ਨੂੰ ਬੰਬੇ ਹਾਈ ਕੋਰਟ ਨੇ ਲਲਿਤ ਮੋਦੀ ਨੂੰ 1 ਲੱਖ ਰੁਪਏ ਦਾ ਜੁਰਮਾਨਾ ਲਾਇਆ ਸੀ ਅਤੇ ਫੇਮਾ ਦੀ ਉਲੰਘਣਾ ਕਰਨ ਲਈ ਈਡੀ ਵੱਲੋਂ ਲਾਏ 10.65 ਕਰੋੜ ਰੁਪਏ ਦੇ ਜੁਰਮਾਨੇ ਦਾ ਭੁਗਤਾਨ ਕਰਨ ਲਈ ਬੀਸੀਸੀਆਈ ਨੂੰ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। -ਪੀਟੀਆਈ
Advertisement
Advertisement
×