ਸੁਪਰੀਮ ਕੋਰਟ ਵੱਲੋਂ ਗਾਇਕਾ ਨੇਹਾ ਰਾਠੌਰ ਦੀ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਗਾਇਕਾ ਤੇ ਕਾਰਕੁਨ ਨੇਹਾ ਸਿੰਘ ਰਾਠੌਰ ਦੀ ਉਸ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ’ਚ ਉਸ ਨੇ ਪਹਿਲਗਾਮ ਅਤਿਵਾਦੀ ਹਮਲੇ ਸਬੰਧੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਉਸ ਖ਼ਿਲਾਫ਼ ਦਰਜ ਕੇਸ ਨੂੰ ਚੁਣੌਤੀ ਦਿੱਤੀ...
Advertisement
ਸੁਪਰੀਮ ਕੋਰਟ ਨੇ ਗਾਇਕਾ ਤੇ ਕਾਰਕੁਨ ਨੇਹਾ ਸਿੰਘ ਰਾਠੌਰ ਦੀ ਉਸ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ’ਚ ਉਸ ਨੇ ਪਹਿਲਗਾਮ ਅਤਿਵਾਦੀ ਹਮਲੇ ਸਬੰਧੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਉਸ ਖ਼ਿਲਾਫ਼ ਦਰਜ ਕੇਸ ਨੂੰ ਚੁਣੌਤੀ ਦਿੱਤੀ ਸੀ। ਸਿਖਰਲੀ ਅਦਾਲਤ ਨੇ ਗਾਇਕਾ ਨੂੰ ਕਿਹਾ ਕਿ ਤੁਸੀਂ ਜਾਓ ਤੇ ਮੁਕੱਦਮੇ ਦਾ ਸਾਹਮਣਾ ਕਰੋ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਮਾਮਲੇ ਦੇ ਗੁਣ-ਦੋਸ਼ ਬਾਰੇ ਕੋਈ ਰਾਏ ਜ਼ਾਹਿਰ ਨਹੀਂ ਕਰ ਰਹੀ। ਜਸਟਿਸ ਜੇ ਕੇ ਮਹੇਸ਼ਵਰੀ ਅਤੇ ਜਸਟਿਸ ਵਿਜੈ ਬਿਸ਼ਨੋਈ ਦੇ ਬੈਂਚ ਨੇ ਕਿਹਾ ਕਿ ਇਸ ਸਮੇਂ ਉਹ ‘ਬਗਾਵਤ ਦੇ ਦੋਸ਼’ (ਭਾਰਤ ਦੀ ਪ੍ਰਭੂਸੱਤਾ, ਏਕਤਾ ਤੇ ਅਖੰਡਤਾ ਨੂੰ ਖਤਰੇ ’ਚ ਪਾਉਣ) ਦੇ ਮੁੱਦੇ ’ਤੇ ਦਖਲ ਨਹੀਂ ਦੇ ਰਹੀ ਹੈ। ਅਦਾਲਤ ਨੇ ਗਾਇਕਾ ਨੂੰ ਦੋਸ਼ ਤੈਅ ਕੀਤੇ ਜਾਣ ਸਮੇਂ ਇਹ ਮੁੱਦੇ ਉਠਾਉਣ ਦੀ ਖੁੱਲ੍ਹ ਦਿੱਤੀ ਹੈ। ਗਾਇਕਾ ਨੇ ਅਲਾਹਾਬਾਦ ਹਾਈ ਕੋਰਟ ਦੇ 19 ਸਤੰਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ ਜਿਸ ’ਚ ਐੱਫ ਆਈ ਆਰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
Advertisement
Advertisement