ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਰਾਹਤ
ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਕਾਂਡ ਦੇ ਮੁਲਜ਼ਮ ਅਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 25 ਤੋਂ 31 ਦਸੰਬਰ ਤੱਕ ਆਪਣੇ ਗ੍ਰਹਿ ਨਗਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਸ ਨੂੰ ਇਹ ਰਾਹਤ...
ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਕਾਂਡ ਦੇ ਮੁਲਜ਼ਮ ਅਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 25 ਤੋਂ 31 ਦਸੰਬਰ ਤੱਕ ਆਪਣੇ ਗ੍ਰਹਿ ਨਗਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਸ ਨੂੰ ਇਹ ਰਾਹਤ ਧੀ ਦੇ 12ਵੀਂ ਬੋਰਡ ਦੇ ਪੇਪਰ ਹੋਣ ਕਾਰਨ ਮਿਲੀ ਹੈ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਗ੍ਰਹਿ ਨਗਰ ਲਖੀਮਪੁਰ ਖੀਰੀ ’ਚ 20 ਅਕਤੂਬਰ ਨੂੰ ਪਰਿਵਾਰ ਨਾਲ ਦੀਵਾਲੀ ਮਨਾਉਣ ਦੀ ਇਜਾਜ਼ਤ ਦਿੱਤੀ ਸੀ। ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਦੀਆਂ ਦਲੀਲਾਂ ਦਾ ਨੋਟਿਸ ਲਿਆ ਤੇ ਉਸ ਨੂੰ ਸਿਆਸੀ ਸਮਾਗਮ ’ਚ ਹਿੱਸਾ ਨਾ ਲੈਣ ਸਮੇਤ ਪਹਿਲਾਂ ਦੀਆਂ ਜ਼ਮਾਨਤ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਲਖੀਮਪੁਰ ਖੀਰੀ ਜਾਣ ਦੀ ਆਗਿਆ ਦੇ ਦਿੱਤੀ।
ਮਾਮਲੇ ਦੀ ਸੁਣਵਾਈ ਦੌਰਾਨ ਚੀਫ ਜਸਟਿਸ ਨੇ ਮਿਸ਼ਰਾ ਅਤੇ ਹੋਰਾਂ ਖ਼ਿਲਾਫ਼ ਚੱਲ ਰਹੇ ਮੁਕੱਦਮੇ ਦੀ ਜਾਣਕਾਰੀ ਲਈ। ਉਨ੍ਹਾਂ ਨੂੰ ਦੱਸਿਆ ਗਿਆ ਕਿ 36 ਗਵਾਹ ਭੁਗਤ ਚੁੱਕੇ ਹਨ ਅਤੇ 85 ਹੋਰਾਂ ਦੀ ਪੇਸ਼ੀ ਹਾਲੇ ਬਾਕੀ ਹੈ। -ਪੀਟੀਆਈ

