ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਅਤੇ ਉਸ ਦੀ ਪਤਨੀ ਵੱਲੋਂ ਉਨ੍ਹਾਂ ਖ਼ਿਲਾਫ਼ ਟੈਕਸ ਚੋਰੀ ਦਾ ਕੇਸ ਇੱਕ ਹੇਠਲੀ ਅਦਾਲਤ ਤੋਂ ਵਿਸ਼ੇਸ਼ ਅਦਾਲਤ ’ਚ ਤਬਦੀਲ ਕਰਨ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਇਨਕਮ ਟੈਕਸ (ਆਈਟੀ) ਵਿਭਾਗ ਤੋਂ ਜਵਾਬ ਮੰਗਿਆ ਹੈ। ਜਸਟਿਸ ਅਸ਼ੋਕ ਭੂਸ਼ਣ ਅਤੇ ਆਰ. ਸੁਭਾਸ਼ ਰੈੱਡੀ ਦੇ ਬੈਂਚ ਨੇ ਅੱਜ ਮਦਰਾਸ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਉਕਤ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਆਈਟੀ ਵਿਭਾਗ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ’ਚ ਜਵਾਬ ਦੇਣ ਲਈ ਆਖਿਆ ਹੈ। -ਪੀਟੀਆਈ