ਨਵੀਂ ਦਿੱਲੀ, 30 ਸਤੰੰਬਰ
ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਦੇ ਸਕੱਤਰ ਤੋਂ ਪੱਤਰਕਾਰ ਅਰਨਬ ਗੋਸਵਾਮੀ ਦੀ ਪਟੀਸ਼ਨ ’ਤੇ ਜਵਾਬ ਮੰਗਿਆ ਹੈ, ਜਿਸ ਵਿੱਚ ਉਸਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਵਿੱਚ ਉਸ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਮਤੇ ਦੀ ਉਲੰਘਣਾ ਕਰਨ ਲਈ ਮਿਲੇ ਨੋਟਿਸ ਨੂੰ ਚੁਣੌਤੀ ਦਿੱਤੀ ਹੈ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਸਕੱਤਰ ਨੂੰ ਨੋਟਿਸ ਜਾਰੀ ਕਰਦਿਆਂ ਇੱਕ ਹਫ਼ਤੇ ਵਿੱਚ ਉਸ ਤੋਂ ਜਵਾਬ ਮੰਗਿਆ ਹੈ। ਅਰਨਬ ਗੋਸਵਾਮੀ ਨੂੰ ਇਹ ਨੋਟਿਸ ਉਸ ਵੱਲੋਂ ਚੈਨਲ ’ਤੇ ਬਹਿਸ ਦੌਰਾਨ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ’ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਖ਼ਿਲਾਫ਼ ਟਿੱਪਣੀਆਂ ਕਰਨ ’ਤੇ ਜਾਰੀ ਕੀਤਾ ਗਿਆ ਸੀ। ਬੈਂਚ ਨੇ ਕਿਹਾ ਕਿ ਸਿਰਫ ਵਿਸ਼ੇਸ਼ਅਧਿਕਾਰ ਨੋਟਿਸ ਦੀ ਉਲੰਘਣਾ ਹੋਈ ਹੈ, ਕੋਈ ਪ੍ਰਸਤਾਵ ਸ਼ੁਰੂ ਨਹੀਂ ਹੋਇਆ। -ਪੀਟੀਆਈ