ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਵੱਲੋਂ BCI ਨੂੰ 31 ਦਸੰਬਰ ਤੱਕ ਪੰਜਾਬ ਤੇ ਹਰਿਆਣਾ ਬਾਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬਾਰ ਕੌਂਸਲ ਆਫ਼ ਇੰਡੀਆ (BCI) ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲਾਂ ਦੀਆਂ ਚੋਣਾਂ ਦਸ ਦਿਨਾਂ ਅੰਦਰ ਨੋਟੀਫਾਈ ਕਰਨ ਅਤੇ 31 ਦਸੰਬਰ, 2025 ਤੱਕ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ...
Advertisement
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬਾਰ ਕੌਂਸਲ ਆਫ਼ ਇੰਡੀਆ (BCI) ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲਾਂ ਦੀਆਂ ਚੋਣਾਂ ਦਸ ਦਿਨਾਂ ਅੰਦਰ ਨੋਟੀਫਾਈ ਕਰਨ ਅਤੇ 31 ਦਸੰਬਰ, 2025 ਤੱਕ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਨੇ ਸਿਖਰਲੀ ਬਾਰ ਸੰਸਥਾ Bar Council of India ਨੂੰ 31 ਜਨਵਰੀ, 2026 ਤੱਕ ਉੱਤਰ ਪ੍ਰਦੇਸ਼ ਬਾਰ ਕੌਂਸਲ ਦੀਆਂ ਚੋਣਾਂ ਕਰਵਾਉਣ ਅਤੇ ਵੋਟਰਾਂ ਦੀਆਂ ਅਸਲ ਅਤੇ ਸੱਚੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

Advertisement

ਸਿਖਰਲੀ ਅਦਾਲਤ ਨੇ ਇਹ ਨਿਰਦੇਸ਼ ਉਦੋਂ ਦਿੱਤੇ ਜਦੋਂ ਉਸ ਨੂੰ ਇਹ ਦੱਸਿਆ ਗਿਆ ਕਿ ਪੰਜਾਬ ਅਤੇ ਹਰਿਆਣਾ ਬਾਰ ਕੌਂਸਲਾਂ ਦੀਆਂ ਚੋਣਾਂ ਨੂੰ ਨੋਟੀਫਾਈ ਨਹੀਂ ਕੀਤਾ ਗਿਆ ਹੈ ਅਤੇ ਉੱਤਰ ਪ੍ਰਦੇਸ਼ ਵਿੱਚ ਵੋਟਰ ਸੂਚੀ ਵੈੱਬਸਾਈਟ ’ਤੇ ਅਪਲੋਡ ਨਹੀਂ ਕੀਤੀ ਜਾ ਰਹੀ ਹੈ। ਸੀਨੀਅਰ ਵਕੀਲ ਮਨਨ ਕੁਮਾਰ ਮਿਸ਼ਰਾ, ਜੋ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਨਿਯਮਾਂ ਅਨੁਸਾਰ ਚੋਣਾਂ ਕਰਵਾਉਣ ਅਤੇ ਇਸ ਦੀ ਸੂਚਨਾ ਦੇਣ ਵਿਚਕਾਰ 180 ਦਿਨ ਦਾ ਅੰਤਰ ਹੋਣਾ ਚਾਹੀਦਾ ਹੈ ਅਤੇ ਪੰਜਾਬ ਅਤੇ ਹਰਿਆਣਾ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਸਟਿਸ ਕਾਂਤ ਨੇ ਮਿਸ਼ਰਾ ਨੂੰ ਵੱਖ-ਵੱਖ ਰਾਜਾਂ ਲਈ ਬਾਰ ਕੌਂਸਲ ਚੋਣਾਂ ਕਰਵਾਉਣ ਲਈ ਸੇਵਾਮੁਕਤ ਹਾਈ ਕੋਰਟ ਜੱਜ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਮਿਸ਼ਰਾ ਨੇ ਕੋਰਟ ਨੂੰ ਦੱਸਿਆ ਕਿ ਇਹ ਹੋ ਗਿਆ ਹੈ ਅਤੇ ਇੱਕ ਸੇਵਾਮੁਕਤ ਹਾਈ ਕੋਰਟ ਜੱਜ ਦੀ ਅਗਵਾਈ ਵਿੱਚ ਪੈਨਲ ਬਣਾਇਆ ਗਿਆ ਹੈ। ਸਿਖਰਲੀ ਅਦਾਲਤ ਨੇ ਮਿਸ਼ਰਾ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ਬਾਰ ਕੌਂਸਲਾਂ ਵਿੱਚ ਚੋਣਾਂ ਕਰਵਾਉਣ ਲਈ ਬੀਸੀਆਈ ਨੂੰ ਇੱਕ ਸੇਵਾਮੁਕਤ ਹਾਈ ਕੋਰਟ ਜੱਜ ਦੀ ਅਗਵਾਈ ਵਿੱਚ ਇੱਕ ਹੋਰ ਪੈਨਲ ਨਿਯੁਕਤ ਕਰਨਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਉਹ 31 ਦਸੰਬਰ, 2025 ਤੱਕ ਚੋਣਾਂ ਕਰਵਾਉਣ ਦੀ ਕੋਸ਼ਿਸ਼ ਕਰੇ ਅਤੇ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਸ ’ਤੇ ਵਿਚਾਰ ਕੀਤਾ ਜਾ ਸਕਦਾ ਹੈ।

 

 

Advertisement
Tags :
31 ਦਸੰਬਰBar Council of IndiaBCIPunjab and Haryana Bar council pollssupreme courtਪੰਜਾਬ ਤੇ ਹਰਿਆਣਾ ਬਾਰ ਕੌਂਸਲਾਂ ਦੀਆਂ ਚੋਣਾਂ
Show comments