DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Supreme Court ਨੇ AAP ਦੀ ਗੁਜਰਾਤ ਇਕਾਈ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਖਾਤੇ ਬਹਾਲ ਕਰਨ ਦੇ ਦਿੱਤੇ ਹੁਕਮ

26 ਅਪਰੈਲ ਨੂੰ ਹੋਣ ਵਾਲੀਆਂ ਸਥਾਨਕ ਸਰਕਾਰਾਂ  ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੌਕ ਕੀਤੇ ਗਏ ਸਨ ਸੋਸ਼ਲ ਮੀਡੀਆ ਖਾਤੇ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਨੂੰ ਵੱਡੀ ਰਾਹਤ ਦਿੰਦਿਆਂ, ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪਾਰਟੀ ਦੀ ਗੁਜਰਾਤ ਯੂਨਿਟ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ਪੇਜਾਂ ਨੂੰ ਬਹਾਲ ਕਰਨ ਦਾ ਹੁਕਮ ਦਿੱਤਾ, ਪਰ ਇਸ ਦੇ ਨਾਲ ਹੀ ਇਹ ਸ਼ਰਤ ਰੱਖੀ ਗਈ ਹੈ ਕਿ ਸਾਰੀਆਂ ਇਤਰਾਜ਼ਯੋਗ ਪੋਸਟਾਂ ਨੂੰ ਹਟਾਉਣਾ ਪਵੇਗਾ।

ਜਸਟਿਸ ਪੀ ਐੱਸ ਨਰਸਿਮਹਾ ਦੀ ਅਗਵਾਈ ਵਾਲੇ ਬੈਂਚ ਨੇ 'ਆਪ' ਗੁਜਰਾਤ ਵੱਲੋਂ ਆਪਣੇ ਫੇਸਬੁੱਕ ਅਤੇ ਇੰਸਟਾਗ੍ਰਾਮ ਖਾਤਿਆਂ ਨੂੰ ਬਹਾਲ ਕਰਨ ਲਈ ਦਾਇਰ ਅੰਤਰਿਮ ਅਰਜ਼ੀ 'ਤੇ ਇਹ ਹੁਕਮ ਪਾਸ ਕੀਤਾ।

Advertisement

ਇਹ ਹੁਕਮ ਸੀਨੀਅਰ ਵਕੀਲ ਸ਼ਾਦਨ ਫਰਾਸਤ ਵੱਲੋਂ ਕੇਂਦਰ ਦੀ ਸੁਣਵਾਈ ਮੁਲਤਵੀ ਕਰਨ ਦੀ ਮੰਗ ਦਾ ਵਿਰੋਧ ਕਰਨ ਤੋਂ ਬਾਅਦ ਆਇਆ ਅਤੇ ਦੱਸਿਆ ਕਿ ਮਾਮਲੇ ਨੂੰ ਪਹਿਲਾਂ ਹੀ ਕਈ ਵਾਰ ਮੁਲਤਵੀ ਕੀਤਾ ਜਾ ਚੁੱਕਾ ਹੈ ਅਤੇ ਇੱਕ ਮਹੀਨਾ ਪਹਿਲਾਂ ਨੋਟਿਸ ਜਾਰੀ ਹੋਣ ਦੇ ਬਾਵਜੂਦ ਸਰਕਾਰ ਆਪਣਾ ਜਵਾਬ ਦਾਖ਼ਲ ਕਰਨ ਵਿੱਚ ਅਸਫ਼ਲ ਰਹੀ ਹੈ।

Advertisement

ਅੰਤਰਿਮ ਹੁਕਮ ਪਾਸ ਕਰਨ ਤੋਂ ਬਾਅਦ, ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਤੈਅ ਕੀਤੀ।

'ਆਪ' ਦੇ ਸੋਸ਼ਲ ਮੀਡੀਆ ਖਾਤੇ ਗੁਜਰਾਤ ਵਿੱਚ 26 ਅਪਰੈਲ ਨੂੰ ਹੋਣ ਵਾਲੀਆਂ ਸਥਾਨਕ ਸਰਕਾਰਾਂ  ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੌਕ ਕਰ ਦਿੱਤੇ ਗਏ ਸਨ।

8 ਮਈ ਨੂੰ, ਸਿਖ਼ਰਲੀ ਅਦਾਲਤ ਨੇ ਆਮ ਆਦਮੀ ਪਾਰਟੀ ਦੀ ਉਸ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਸੀ ਜਿਸ ਵਿੱਚ ਉਸ ਦੀ ਗੁਜਰਾਤ ਇਕਾਈ ਦੇ ਇੰਸਟਾਗ੍ਰਾਮ ਹੈਂਡਲ ਅਤੇ ਫੇਸਬੁੱਕ ਪੇਜ ਨੂੰ ਮੁਅੱਤਲ ਕਰਨ ਨੂੰ ਚੁਣੌਤੀ ਦਿੱਤੀ ਗਈ ਸੀ।

ਪਾਰਟੀ ਨੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਵੱਲੋਂ ਗੁਜਰਾਤ ਇਕਾਈ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ਖਾਤਿਆਂ ਨੂੰ ਬਲੌਕ ਜਾਂ ਮੁਅੱਤਲ ਕਰਨ ਲਈ ਮੇਟਾ (ਫੇਸਬੁੱਕ) ਨੂੰ ਕਥਿਤ ਤੌਰ 'ਤੇ ਜਾਰੀ ਕੀਤੇ ਗਏ ਨਿਰਦੇਸ਼ਾਂ ਨੂੰ ਮਨਮਾਨੇ, ਗੈਰ-ਕਾਨੂੰਨੀ, ਗੈਰ-ਸੰਵਿਧਾਨਕ ਅਤੇ ਸੰਵਿਧਾਨ ਦੀ ਉਲੰਘਣਾ ਕਰਾਰ ਦਿੰਦਿਆਂ ਰੱਦ ਕਰਨ ਦੀ ਵੀ ਮੰਗ ਕੀਤੀ ਹੈ।

ਪਾਰਟੀ ਨੇ ਸਿਖਰਲੀ ਅਦਲਾਤ ਨੂੰ ਇਹ ਅਪੀਲ ਵੀ ਕੀਤੀ ਹੈ ਕਿ ਉਹ ਰਜਿਸਟਰਡ ਸਿਆਸੀ ਪਾਰਟੀਆਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟ ਨੂੰ ਬਲੌਕ ਜਾਂ ਮੁਅੱਤਲ ਕਰਨ ਲਈ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਕਿਰਿਆ ਨਾਲ ਜੁੜੇ ਸੁਰੱਖਿਆ ਉਪਾਅ ਤੈਅ ਕਰੇ।

Advertisement
×