ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਨੇ ਚੋਣ ਨਿਯਮਾਂ ਵਿੱਚ ਸੋਧ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਗੇ ਪਾਈ

ਕੇਂਦਰ ਤੇ ਚੋਣ ਕਮਿਸ਼ਨ ਨੂੰ ਦਾ ਜਵਾਬ ਦੇਣ ਲਈ ਤਿੰਨ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ
Advertisement

ਨਵੀਂ ਦਿੱਲੀ, 17 ਅਪਰੈਲ

SC gives Centre, ECI 3 more weeks: ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਚੋਣ ਨਿਯਮਾਂ 1961 ਦੇ ਸੰਚਾਲਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਤਿੰਨ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਹ ਨਿਯਮ ਕਥਿਤ ਤੌਰ ’ਤੇ ਲੋਕਾਂ ਦੇ ਚੋਣ-ਸਬੰਧਤ ਰਿਕਾਰਡਾਂ ਤੱਕ ਪਹੁੰਚ ਕਰਨ ਦੇ ਅਧਿਕਾਰ ਨੂੰ ਰੋਕਦੇ ਹਨ। ਇਸ ਵਿੱਚ ਸੀਸੀਟੀਵੀ ਫੁਟੇਜ, ਵੈਬਕਾਸਟਿੰਗ ਰਿਕਾਰਡਿੰਗ ਅਤੇ ਉਮੀਦਵਾਰਾਂ ਦੀ ਵੀਡੀਓ ਫੁਟੇਜ ਸ਼ਾਮਲ ਹਨ।

Advertisement

ਜਦੋਂ ਇਹ ਮਾਮਲਾ ਸੁਣਵਾਈ ਲਈ ਆਇਆ ਤਾਂ ਕੇਂਦਰ ਅਤੇ ਚੋਣ ਕਮਿਸ਼ਨ ਦੋਵਾਂ ਨੇ ਆਪਣੇ ਜਵਾਬ ਦਾਇਰ ਕਰਨ ਲਈ ਵਾਧੂ ਸਮਾਂ ਮੰਗਿਆ। ਇਸ ਤੋਂ ਬਾਅਦ ਸਰਵਉਚ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਇਹ ਪਟੀਸ਼ਨਾਂ ਕਾਂਗਰਸ ਆਗੂ ਜੈਰਾਮ ਰਮੇਸ਼, ਆਰਟੀਆਈ ਕਾਰਕੁਨ ਅੰਜਲੀ ਭਾਰਦਵਾਜ ਅਤੇ ਹੋਰਾਂ ਨੇ ਦਾਇਰ ਕੀਤੀਆਂ ਸਨ।

ਪਟੀਸ਼ਨਰਾਂ ਨੇ ਚੋਣ ਕਮਿਸ਼ਨ ਨੂੰ 2024 ਦੀਆਂ ਲੋਕ ਸਭਾ ਚੋਣਾਂ ਨਾਲ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਪੇਸ਼ ਕਰਨ ਲਈ ਨਿਰਦੇਸ਼ਾਂ ਦੀ ਮੰਗ ਕੀਤੀ ਹੈ, ਜਿਸ ਵਿੱਚ ਦਿੱਲੀ ਦੇ ਹਲਕਿਆਂ ਲਈ ਫਾਰਮ 17ਸੀ ਭਾਗ I ਵੀ ਸ਼ਾਮਲ ਹੈ।

Advertisement