DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਪਰੀਮ ਕੋਰਟ ਵੱਲੋਂ ਵਾਂਗਚੁੱਕ ਦੀ ਹਿਰਾਸਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਸੱਤ ਜਨਵਰੀ ਨੂੰ ਹੋਵੇਗੀ ਸੁਣਵਾੲੀ

  • fb
  • twitter
  • whatsapp
  • whatsapp
featured-img featured-img
ਸੁਪਰੀਮ ਕੋਰਟ।
Advertisement

ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਵਾਤਾਵਰਨ ਪੱਖੀ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਅਗਲੇ ਸਾਲ 7 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਸਮੇਂ ਦੀ ਘਾਟ ਕਾਰਨ ਇਸ ਮਾਮਲੇ ਸਬੰਧੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ।

Advertisement

ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਵਲੋਂ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੋਨਮ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਸੁਣਵਾਈ 24 ਨਵੰਬਰ ਨੂੰ ਹੋਈ ਸੀ, ਉਸ ਵੇਲੇ ਕੇਂਦਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅੰਗਮੋ ਵਲੋਂ ਦਾਇਰ ਪਟੀਸ਼ਨ ਦਾ ਜਵਾਬ ਦੇਣ ਲਈ ਸਮਾਂ ਮੰਗਿਆ ਸੀ ਜਿਸ ਤੋਂ ਬਾਅਦ ਸਿਖਰਲੀ ਅਦਾਲਤ ਨੇ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਸਰਵਉਚ ਅਦਾਲਤ ਨੇ 29 ਅਕਤੂਬਰ ਨੂੰ ਕੇਂਦਰ ਅਤੇ ਲੱਦਾਖ ਪ੍ਰਸ਼ਾਸਨ ਤੋਂ ਜਵਾਬ ਮੰਗੇ ਸਨ।

Advertisement

ਜ਼ਿਕਰਯੋਗ ਹੈ ਕਿ ਵਾਂਗਚੁਕ ਨੂੰ 26 ਸਤੰਬਰ ਨੂੰ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਵੇਲੇ ਲੱਦਾਖ ਨੂੰ ਰਾਜ ਦਾ ਦਰਜਾ ਅਤੇ ਛੇਵੀਂ ਅਨੁਸੂਚੀ ਦਾ ਦਰਜਾ ਦੇਣ ਦੀ ਮੰਗ ਕਰਦੇ ਹੋਏ ਹਿੰਸਕ ਪ੍ਰਦਰਸ਼ਨ ਹੋਏ ਸਨ ਜਿਸ ਵਿੱਚ ਚਾਰ ਲੋਕ ਮਾਰੇ ਗਏ ਸਨ ਅਤੇ 90 ਜ਼ਖਮੀ ਹੋ ਗਏ ਸਨ। ਸਰਕਾਰ ਨੇ ਸੋਨਮ ਵਾਂਗਚੁੱਕ ’ਤੇ ਹਿੰਸਾ ਨੂੰ ਭੜਕਾਉਣ ਦਾ ਦੋਸ਼ ਲਗਾਇਆ ਸੀ।

Advertisement
×