ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਯਾਗਰਾਜ ’ਚ ਘਰ ਢਾਹੁਣ ’ਤੇ ਸਰਕਾਰ ਅਤੇ ਵਿਕਾਸ ਅਥਾਰਿਟੀ ਦੀ ਝਾੜ-ਝੰਬ

ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਅਤੇ ਪ੍ਰਯਾਗਰਾਜ ਵਿਕਾਸ ਅਥਾਰਟੀ ਦੀ ਝਾੜ-ਝੰਬ ਕਰਦਿਆਂ ਸ਼ਹਿਰ ਵਿੱਚ ਘਰ ਢਾਹੁਣ ਦੀ ਕਾਰਵਾਈ ਨੂੰ ‘ਅਣਮਨੁੱਖੀ ਅਤੇ ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਵੱਡੇ ਪੱਧਰ ’ਤੇ ਕੀਤੀ ਗਈ ਇਸ ਕਾਰਵਾਈ ਦਾ ਨੋਟਿਸ...
Advertisement

ਨਵੀਂ ਦਿੱਲੀ, 1 ਅਪਰੈਲ

ਸੁਪਰੀਮ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਅਤੇ ਪ੍ਰਯਾਗਰਾਜ ਵਿਕਾਸ ਅਥਾਰਟੀ ਦੀ ਝਾੜ-ਝੰਬ ਕਰਦਿਆਂ ਸ਼ਹਿਰ ਵਿੱਚ ਘਰ ਢਾਹੁਣ ਦੀ ਕਾਰਵਾਈ ਨੂੰ ‘ਅਣਮਨੁੱਖੀ ਅਤੇ ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਵੱਡੇ ਪੱਧਰ ’ਤੇ ਕੀਤੀ ਗਈ ਇਸ ਕਾਰਵਾਈ ਦਾ ਨੋਟਿਸ ਲੈਂਦਿਆਂ ਜਸਟਿਸ ਅਭੈ ਐੱਸ ਓਕਾ ਅਤੇ ਜਸਟਿਸ ਉਜਲ ਭੁਈਆਂ ਦੇ ਬੈਂਚ ਨੇ ਕਿਹਾ ਕਿ ਦੇਸ਼ ਵਿੱਚ ਕਾਨੂੰਨ ਲਾਗੂ ਹੈ ਅਤੇ ਨਾਗਰਿਕਾਂ ਦੇ ਰਿਹਾਇਸ਼ੀ ਢਾਂਚੇ ਇਸ ਤਰ੍ਹਾਂ ਨਹੀਂ ਢਾਹੇ ਜਾ ਸਕਦੇ। ਬੈਂਚ ਨੇ ਕਿਹਾ, ‘ਇਹ ਸਾਡੀ ਜ਼ਮੀਰ ਨੂੰ ਝੰਜੋੜਦਾ ਹੈ। ਕਾਨੂੰਨ ਦੀ ਢੁਕਵੀਂ ਪ੍ਰਕਿਰਿਆ ਨਾਮ ਦੀ ਕੋਈ ਚੀਜ਼ ਹੁੰਦੀ ਹੈ।’ ਇਸ ਲਈ ਸਿਖਰਲੀ ਅਦਾਲਤ ਨੇ ਅਥਾਰਿਟੀ ਨੂੰ 6 ਹਫਤਿਆਂ ਦੇ ਅੰਦਰ ਹਰ ਮਕਾਨ ਮਾਲਕ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ।

Advertisement

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪ੍ਰਯਾਗਰਾਜ ਵਿੱਚ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਇਮਾਰਤਾਂ ਢਾਹੁਣ ਦੀ ਕਾਰਵਾਈ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ਦੀ ਆਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਇਸ ਨਾਲ ‘ਗਲਤ ਸੰਕੇਤ’ ਗਿਆ ਹੈ। ਪਟੀਸ਼ਨਕਰਤਾਵਾਂ ਦੇ ਵਕੀਲ ਨੇ ਕਿਹਾ ਸੀ ਕਿ ਸੂਬਾ ਸਰਕਾਰ ਨੇ ਇਹ ਸੋਚ ਕੇ ਮਕਾਨ ਢਾਹ ਦਿੱਤੇ ਸਨ ਕਿ ਇਹ ਗੈਂਗਸਟਰ-ਸਿਆਸਤਦਾਨ ਅਤੀਕ ਅਹਿਮਦ ਨਾਲ ਸਬੰਧਤ ਹਨ, ਜੋ 2023 ਵਿੱਚ ਪੁਲੀਸ ਮੁਕਾਬਲੇ ’ਚ ਮਾਰਿਆ ਗਿਆ ਸੀ। ਸੁਪਰੀਮ ਕੋਰਟ ਵੱਲੋਂ ਵਕੀਲ ਜ਼ੁਲਫਿਕਾਰ ਹੈਦਰ, ਪ੍ਰੋਫੈਸਰ ਅਲੀ ਅਹਿਮਦ ਅਤੇ ਹੋਰਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ, ਜਿਨ੍ਹਾਂ ਦੇ ਮਕਾਨ ਵੀ ਢਾਹ ਦਿੱਤੇ ਗਏ ਸਨ। -ਪੀਟੀਆਈ

Advertisement
Tags :
supreme court