ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਪਾਬੰਦੀ: ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

SC refuses to entertain plea to impose ban on social media usage for children below 13 years
Advertisement

ਨਵੀਂ ਦਿੱਲੀ, 4 ਅਪਰੈਲ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਕਾਨੂੰਨੀ ਪਾਬੰਦੀ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਅਗਸਟਿਨ ਜਾਰਜ ਮਸੀਹ ਨੇ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ, ‘‘ਇਹ ਨੀਤੀਗਤ ਮਾਮਲਾ ਹੈ। ਤੁਸੀਂ ਸੰਸਦ ਨੂੰ ਕਾਨੂੰਨ ਬਣਾਉਣ ਲਈ ਕਹੋ।’’ ਬੈਂਚ ਨੇ ਕਿਹਾ, ‘‘ਅਸੀਂ ਮੌਜੂਦਾ ਪਟੀਸ਼ਨ ’ਤੇ ਵਿਚਾਰ ਕਰਨ ਲਈ ਤਿਆਰ ਨਹੀਂ ਹਾਂ ਕਿਉਂਕਿ ਰਾਹਤ ਨੀਤੀ ਦੇ ਘੇਰੇ ਵਿੱਚ ਆਉਂਦੀ ਹੈ।’’

Advertisement

ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਬੈਂਚ ਨੇ ਪਟੀਸ਼ਨਕਰਤਾ ਨੂੰ ਅਥਾਰਟੀ ਦੇ ਸਾਹਮਣੇ ਪ੍ਰਤੀਨਿਧਤਾ ਕਰਨ ਦੀ ਆਜ਼ਾਦੀ ਦਿੱਤੀ। ਬੈਂਚ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਨੁਮਾਇੰਦਗੀ ਕੀਤੀ ਜਾਂਦੀ ਹੈ ਤਾਂ ਉਸ ਨੂੰ ਅੱਠ ਹਫ਼ਤਿਆਂ ਦੇ ਅੰਦਰ ਕਾਨੂੰਨ ਅਨੁਸਾਰ ਵਿਚਾਰਿਆ ਜਾਣਾ ਚਾਹੀਦਾ ਹੈ।

'ਜੇਪ ਫਾਊਂਡੇਸ਼ਨ' ਵਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਸੁਪਰੀਮ ਕੋਰਟ ਤੋਂ ਕੇਂਦਰ ਅਤੇ ਹੋਰ ਨੂੰ ਸੋਸ਼ਲ ਮੀਡੀਆ ਮੰਚ ’ਤੇ ਬੱਚਿਆਂ ਦੀ ਪਹੁੰਚ ਨੂੰ ਨਿਯਮਿਤ ਕਰਨ ਲਈ ਬਾਇਓਮੈਟਰਿਕ ਪ੍ਰਮਾਣੀਕਰਨ ਵਰਗੀਆਂ ਮਜ਼ਬੂਤ ਉਮਰ ਪਛਾਣ ਪ੍ਰਣਾਲੀਆਂ ਦੀ ਸ਼ੁਰੂਆਤ ਕਰਨ ਦੇ ਹੁਕਮ ਦੇਣ ਦੀ ਬੇਨਤੀ ਕੀਤੀ ਗਈ ਸੀ। ਵਕੀਲ ਮੋਹਿਨੀ ਪ੍ਰਿਯਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਬਾਲ ਸੁਰੱਖਿਆ ਨਿਯਮਾਂ ਦਾ ਪਾਲਣ ਨਾ ਕਰਨ ਵਾਲੇ ਸੋਸ਼ਲ ਮੀਡੀਆ ਮੰਚਾਂ ਲਈ ਸਖ਼ਤ ਸਜ਼ਾ ਲਾਗੂ ਕਰਨ ਦੀ ਵੀ ਬੇਨਤੀ ਕੀਤੀ ਗਈ ਸੀ। -ਪੀਟੀਆਈ

Advertisement
Tags :
Punjabi NewsPunjabi TribunePunjabi Tribune NewsSocial mediasocial media Bansupreme courtSupreme Court hearingsupreme court news