ਨਵੀਂ ਦਿੱਲੀ, 22 ਅਪਰੈਲ
ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਕੈਬਨਿਟ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਨਵਾਬ ਮਲਿਕ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਨਵਾਬ ਮਲਿਕ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ‘ਤੇ ਹੈ।