ਸੁਪਰੀਮ ਕੋਰਟ ਵੱਲੋਂ ਜੈਕਲਿਨ ਦੀ ਪਟੀਸ਼ਨ ਖਾਰਜ ਕਰਨ ਦੇ ਹੁਕਮਾਂ ’ਚ ਦਖ਼ਲ ਦੇਣ ਤੋਂ ਇਨਕਾਰ
ਅਦਾਕਾਰਾ ਜੈਕਲਿਨ ਫਰਨਾਂਡਿਜ਼ ਨੂੰ ਅੱਜ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ ਅਤੇ ਸਿਖ਼ਰਲੀ ਅਦਾਲਤ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ...
Advertisement
ਅਦਾਕਾਰਾ ਜੈਕਲਿਨ ਫਰਨਾਂਡਿਜ਼ ਨੂੰ ਅੱਜ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ ਅਤੇ ਸਿਖ਼ਰਲੀ ਅਦਾਲਤ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਮਾਮਲਾ ਸੂਚਨਾ ਰਿਪੋਰਟ (ਈ ਸੀ ਆਈ ਆਰ) ਰੱਦ ਕਰਨ ਦੀ ਅਦਾਕਾਰਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਔਗਸਟਿਨ ਜੌਰਜ ਮਸੀਹ ਦੇ ਬੈਂਚ ਨੇ ਫਰਨਾਂਡਿਜ਼ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੂੰ ਕਿਹਾ, ‘‘ਤੁਸੀਂ ਇਸ ਨੂੰ ਵਾਪਸ ਲੈ ਲਓ। ਉਚਿਤ ਸਮੇਂ ’ਤੇ ਆਉਣਾ। ਇਹ ਬਿਹਤਰ ਬਦਲ ਹੋਵੇਗਾ। ਅਸੀਂ ਇਸ ਮੌਕੇ ’ਤੇ ਦਖ਼ਲ ਨਹੀਂ ਦੇਵਾਂਗੇ।’’ ਵਕੀਲ ਸੁਮੀਰ ਸੋਢੀ ਰਾਹੀਂ ਦਾਇਰ ਪਟੀਸ਼ਨ ਵਿੱਚ ਫਰਨਾਂਡਿਜ਼ ਨੇ ਹਾਈ ਕੋਰਟ ਦੇ 3 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਮਨੀ ਲਾਂਡਰਿੰਗ ਮਾਮਲੇ ’ਚ ਈ ਸੀ ਆਈ ਆਰ ਰੱਦ ਕਰਨ ਦੀ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ।
Advertisement
Advertisement
×