ਸੁਪਰੀਮ ਕੋਰਟ ਵੱਲੋਂ ਭਾਰਤ-ਪਾਕਿ ਮੈਚ ਖ਼ਿਲਾਫ਼ ਪਟੀਸ਼ਨ ’ਤੇ ਫੌਰੀ ਸੁਣਵਾਈ ਤੋਂ ਇਨਕਾਰ
ਸੁਪਰੀਮ ਕੋਰਟ ਨੇ ਏਸ਼ੀਆ ਕੱਪ ਕ੍ਰਿਕਟ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਰੱਦ ਕਰਨ ਦੀ ਅਪੀਲ ਵਾਲੀ ਪਟੀਸ਼ਨ ’ਤੇ ਅੱਜ ਫੌਰੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਇਕ ਵਕੀਲ ਨੇ ਜਸਟਿਸ ਜੇ ਕੇ ਮਹੇਸ਼ਵਰੀ ਅਤੇ ਜਸਟਿਸ ਵਿਜੈ ਬਿਸ਼ਨੋਈ...
Advertisement
ਸੁਪਰੀਮ ਕੋਰਟ ਨੇ ਏਸ਼ੀਆ ਕੱਪ ਕ੍ਰਿਕਟ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਰੱਦ ਕਰਨ ਦੀ ਅਪੀਲ ਵਾਲੀ ਪਟੀਸ਼ਨ ’ਤੇ ਅੱਜ ਫੌਰੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਇਕ ਵਕੀਲ ਨੇ ਜਸਟਿਸ ਜੇ ਕੇ ਮਹੇਸ਼ਵਰੀ ਅਤੇ ਜਸਟਿਸ ਵਿਜੈ ਬਿਸ਼ਨੋਈ ਦੇ ਬੈਂਚ ਕੋਲ ਮਾਮਲੇ ਨੂੰ ਫੌਰੀ ਸੁਣਵਾਈ ਲਈ ਪੇਸ਼ ਕੀਤਾ। ਬੈਂਚ ਨੇ ਕਿਹਾ, ‘‘ਇਸ ਵਿੱਚ ਜਲਦੀ ਕੀ ਹੈ? ਇਹ ਮੈਚ ਹੈ, ਇਸ ਨੂੰ ਹੋਣ ਦਿਓ। ਮੈਚ ਇਸੇ ਐਤਵਾਰ ਨੂੰ ਹੈ, ਕੀ ਕੀਤਾ ਜਾ ਸਕਦਾ ਹੈ? ਵਕੀਲ ਨੇ ਦਲੀਲ ਦਿੱਤੀ ਕਿ ਕ੍ਰਿਕਟ ਮੈਚ ਐਤਵਾਰ ਨੂੰ ਹੈ ਅਤੇ ਜੇਕਰ ਮਾਮਲਾ ਸ਼ੁੱਕਰਵਾਰ ਨੂੰ ਸੂਚੀਬੱਧ ਨਹੀਂ ਕੀਤਾ ਜਾ ਸਕਦਾ ਤਾਂ ਪਟੀਸ਼ਨ ਦਾ ਕੋਈ ਮਤਲਬ ਹੀ ਨਹੀਂ ਰਹਿ ਜਾਵੇਗਾ। ਇਸ ’ਤੇ ਬੈਂਚ ਨੇ ਕਿਹਾ, ‘‘ਇਸ ਐਤਵਾਰ ਨੂੰ ਮੈਚ ਹੈ? ਅਸੀਂ ਇਸ ਵਿੱਚ ਕੀ ਕਰ ਸਕਦੇ ਹਾਂ? ਇਸ ਨੂੰ ਹੋਣ ਦਿਓ। ਮੈਚ ਹੋਣ ਦੇਣਾ ਚਾਹੀਦਾ ਹੈ।’’ -ਪੀਟੀਆਈ
Advertisement
Advertisement
×