ਨਵੀਂ ਦਿੱਲੀ, 21 ਜਨਵਰੀ
ਸੁਪਰੀਮ ਕੋਰਟ ਨੇ ਜਨਮ ਸਰਟੀਫਿਕੇਟ ਦੇ ਕਥਿਤ ਜਾਅਲਸਾਜ਼ੀ ਮਾਮਲੇ ਵਿੱਚ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਨੂੰ ਦਿੱਤੀ ਜ਼ਮਾਨਤ ਨੂੰ ਚੁਣੌਤੀ ਦੇਣ ਸਬੰਧੀ ਉੱਤਰ ਪ੍ਰਦੇਸ਼ ਸਰਕਾਰ ਦੀਆਂ ਤਿੰਨ ਵੱਖ ਵੱਖ ਅਰਜ਼ੀਆਂ ਨੂੰ ਖਾਰਜ ਦਿੱਤਾ ਹੈ।
ਜਸਟਿਸ ਅਸ਼ੋਕ ਭੂਸ਼ਣ, ਆਰ ਸੁਭਾਸ਼ ਰੈਡੀ ਤੇ ਐੱਮਆਰ ਸ਼ਾਹ ਦੇ ਬੈਂਚ ਨੇ ਅਲਾਹਾਬਾਦ ਹਾਈ ਕੋਰਟ ਦੇ 13 ਅਕਤੂਬਰ, 2020 ਦੇ ਹੁਕਮ ਨੂੰ ਚੁਣੌਤੀ ਦਿੰਦਿਆਂ ਸੂਬਾ ਸਰਕਾਰ ਵੱਲੋਂ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ। ਹਾਈ ਕੋਰਟ ਨੇ ਮਾਮਲੇ ਵਿੱਚ ਆਜ਼ਮ ਖਾਨ ਦੀ ਪਤਨੀ ਤਜ਼ੀਨ ਫਾਤਿਮਾ ਅਤੇ ਪੁੱਤਰ ਮੁਹੰਮਦ ਅਬਦੁੱਲਾ ਨੂੰ ਜ਼ਮਾਨਤ ਦੇ ਦਿੱਤੀ ਸੀ।
-ਪੀਟੀਆਈ