ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਨੇ ਬਿਹਾਰ ਦੀ ਖਰੜਾ ਵੋਟਰ ਸੂਚੀ ’ਚੋਂ ਕੱਢੇ 65 ਲੱਖ ਵੋਟਰਾਂ ਦੇ ਵੇਰਵੇ ਮੰਗੇ

9 ਤੱਕ ਦਾ ਸਮਾਂ ਦਿੱਤਾ; ਇਕ ਕਾਪੀ ਐੱਨਜੀਓ ‘ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼’ ਨੂੰ ਦੇਣ ਦੇ ਨਿਰਦੇਸ਼
Advertisement

ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਨੂੰ ਬਿਹਾਰ ਵਿੱਚ ਖਰੜਾ ਵੋਟਰ ਸੂਚੀ ਤੋਂ ਬਾਹਰ ਕੀਤੇ ਗਏ ਲਗਪਗ 65 ਲੱਖ ਵੋਟਰਾਂ ਦੇ ਵੇਰਵੇ 9 ਅਗਸਤ ਤੱਕ ਪੇਸ਼ ਕਰਨ ਨੂੰ ਕਿਹਾ ਹੈ। ਜਸਟਿਸ ਸੂਰਿਆਕਾਂਤ, ਜਸਟਿਸ ਉੱਜਲ ਭੂਈਆਂ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਚੋਣ ਕਮਿਸ਼ਨ ਦੇ ਵਕੀਲ ਨੂੰ ਕਿਹਾ ਕਿ ਉਹ ਖਰੜਾ ਵੋਟਰ ਸੂਚੀ ’ਚੋਂ ਹਟਾਏ ਗਏ ਵੋਟਰਾਂ ਦੇ ਵੇਰਵੇ ਪੇਸ਼ ਕਰਨ ਅਤੇ ਇਸ ਦੀ ਇਕ ਕਾਪੀ ਗੈਰ-ਸਰਕਾਰੀ ਸੰਸਥਾ (ਐੱਨਜੀਓ) ‘ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼’ ਨੂੰ ਦੇਣ। ਇਹ ਵੇਰਵੇ ਪਹਿਲਾਂ ਹੀ ਸਿਆਸੀ ਪਾਰਟੀਆਂ ਨਾਲ ਸਾਂਝੇ ਕੀਤੇ ਜਾ ਚੁੱਕੇ ਹਨ।

ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਦਾ ਨਿਰਦੇਸ਼ ਦੇਣ ਵਾਲੇ ਚੋਣ ਕਮਿਸ਼ਨ ਦੇ 24 ਜੂਨ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਐੱਨਜੀਓ ਨੇ ਇਕ ਨਵੀਂ ਅਰਜ਼ੀ ਦਾਇਰ ਕਰ ਕੇ ਚੋਣ ਕਮਿਸ਼ਨ ਨੂੰ ਲਗਪਗ 65 ਲੱਖ ਹਟਾਏ ਗਏ ਵੋਟਰਾਂ ਦੇ ਨਾਮ ਪ੍ਰਕਾਸ਼ਿਤ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ, ਜਿਸ ਵਿੱਚ ਇਹ ਵੀ ਜ਼ਿਕਰ ਹੋਵੇ ਕਿ ਉਹ (ਵੋਟਰ) ਮਰ ਚੁੱਕੇ ਹਨ, ਸਥਾਈ ਤੌਰ ’ਤੇ ਹਿਜਰਤ ਕਰ ਗਏ ਹਨ ਜਾਂ ਕਿਸੇ ਹੋਰ ਕਾਰਨ ਤੋਂ ਉਨ੍ਹਾਂ ਦੇ ਨਾਮ ’ਤੇ ਵਿਚਾਰ ਨਹੀਂ ਕੀਤਾ ਗਿਆ ਹੈ।

Advertisement

ਬੈਂਚ ਨੇ ਐੱਨਜੀਓ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਕਿਹਾ ਕਿ ਨਾਮ ਹਟਾਉਣ ਦਾ ਕਾਰਨ ਬਾਅਦ ਵਿੱਚ ਦੱਸਿਆ ਜਾਵੇਗਾ, ਕਿਉਂਕਿ ਇਹ ਸਿਰਫ਼ ਖਰੜਾ ਸੂਚੀ ਹੈ। ਭੂਸ਼ਣ ਨੇ ਦਲੀਲ ਦਿੱਤੀ ਕਿ ਕੁਝ ਸਿਆਸੀ ਪਾਰਟੀਆਂ ਨੂੰ ਹਟਾਏ ਗਏ ਵੋਟਰਾਂ ਦੀ ਸੂਚੀ ਦਿੱਤੀ ਗਈ ਹੈ ਪਰ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਕਤ ਵੋਟਰ ਮਰ ਚੁੱਕਾ ਹੈ ਜਾਂ ਹਿਜਰਤ ਕਰ ਗਿਆ ਹੈ।

Advertisement