ਨਵੀਂ ਦਿੱਲੀ, 16 ਜੂਨ
ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਪਿਛਲੇ ਹਫ਼ਤੇ ਹੋਈ ਹਿੰਸਾ ਦੇ ਮੁਲਜ਼ਮਾਂ ਦੇ ਘਰਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਢਾਹੁਣ ਦੇ ਦੋਸ਼ਾਂ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਸਭ ਕੁਝ ਨਿਰਪੱਖ ਹੋਣਾ ਚਾਹੀਦਾ ਹੈ, ਅਦਾਲਤ ਅਧਿਕਾਰੀਆਂ ਤੋਂ ਕਾਨੂੰਨ ਦੇ ਅਧੀਨ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਉਮੀਦ ਕਰਦੀ ਹੈ।