ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਅਲਾਹਾਬਾਦ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ ਜਿਸ ਵਿਚ ਅਦਾਲਤ ਨੇ ਕਿਹਾ ਸੀ ਕਿ ਕਰੋਨਾ ਮਹਾਮਾਰੀ ਦੇ ਦੌਰ ’ਚ ਉੱਤਰ ਪ੍ਰਦੇਸ਼ ਦੇ ਪਿੰਡਾਂ ਤੇ ਛੋਟੇ ਸ਼ਹਿਰਾਂ ਦਾ ਸਿਹਤ ਢਾਂਚਾ ‘ਰਾਮ ਭਰੋਸੇ’ ਹੈ। ਵੈਕੇਸ਼ਨ ਬੈਂਚ ਨੇ ਕਿਹਾ ਕਿ ਹਾਈ ਕੋਰਟ ਵੱਲੋਂ 17 ਮਈ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਹੁਕਮ ਦੀ ਥਾਂ ਮਸ਼ਵਰੇ ਵਜੋਂ ਲਿਆ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟਾਂ ਨੂੰ ਅਜਿਹੇ ਹੁਕਮ ਪਾਸ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਨ੍ਹਾਂ ਨੂੰ ਅਮਲ ’ਚ ਨਹੀਂ ਲਿਆਂਦਾ ਜਾ ਸਕਦਾ। -ਪੀਟੀਆਈ