ਨਵੀਂ ਦਿੱਲੀ, 21 ਮਈ
ਸਰਵਉਚ ਅਦਾਲਤ ਨੇ ਅੱਜ ਅਲਾਹਾਬਾਦ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਾ ਦਿੱਤੀ ਜਿਸ ਵਿਚ ਉਤਰ ਪ੍ਰਦੇਸ਼ ਸਰਕਾਰ ਨੂੰ ਸੂਬੇ ਵਿਚ ਸਿਹਤ ਸੇਵਾਵਾਂ ਵਿਚ ਜੰਗੀ ਪੱਧਰ ’ਤੇ ਸੁਧਾਰ ਲਿਆਉਣ ਲਈ ਕਿਹਾ ਗਿਆ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ 17 ਮਈ ਨੂੰ ਦਿੱਤੇ ਹੁਕਮਾਂ ਨੂੰ ਨਿਰਦੇਸ਼ਾਂ ਦੀ ਥਾਂ ਸਲਾਹ ਵਜੋਂ ਲਿਆ ਜਾਵੇ। ਇਸ ਤੋਂ ਪਹਿਲਾਂ ਅਲਾਹਾਬਾਦ ਹਾਈ ਕੋਰਟ ਨੇ ਸੂਬੇ ਵਿਚਲੇ ਸਿਹਤ ਪ੍ਰਬੰਧਾਂ ਨੂੰ ‘ਰਾਮ ਭਰੋਸੇ’ ਕਰਾਰ ਦਿੱਤਾ ਸੀ। ਉਨ੍ਹਾਂ ਸੂਬਾ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਸੀ ਕਿ ਸਰਕਾਰ ਘਰਾਂ ਵਿਚ ਇਕਾਂਤਵਾਸ ਚਲ ਰਹੇ ਕਰੋਨਾ ਮਰੀਜ਼ਾਂ ਨੂੰ ਦਵਾਈਆਂ ਤੇ ਆਕਸੀਜਨ ਮੁਹੱਈਆ ਕਰਵਾਉਣ ’ਤੇ ਨਾਕਾਮ ਸਿੱਧ ਹੋਈ ਹੈ।-ਏਜੰਸੀ