DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Supreme Court ਨੇ ਇੰਡੀਅਨ ਮੁਜਾਹਿਦੀਨ ਕਾਰਕੁਨ ਦੀ ਫਾਂਸੀ ’ਤੇ ਰੋਕ ਲਾਈ

ਅਹਿਮਦਾਬਾਦ ਧਮਾਕਿਆਂ ਦੇ ਮਾਮਲੇ ਵਿੱਚ ਅਦਾਲਤ ਨੇ ਸੁਣਾਈ ਸੀ ਸਜ਼ਾ-ਏ-ਮੌਤ

  • fb
  • twitter
  • whatsapp
  • whatsapp
featured-img featured-img
ਸੁਪਰੀਮ ਕੋਰਟ।
Advertisement

ਸੁਪਰੀਮ ਕੋਰਟ ਨੇ 2008 ਦੇ ਅਹਿਮਦਾਬਾਦ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਇੰਡੀਅਨ ਮੁਜਾਹਿਦੀਨ ਮੈਂਬਰ ਅਹਿਮਦ ਬਾਵਾ ਉਰਫ਼ ਅਬੂ ਅਬੁੂਬਕਰ ਬਰੇਲਵੀ ਦੀ ਮੌਤ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਹੈ। ਇਨ੍ਹਾਂ ਧਮਾਕਿਆਂ ਵਿੱਚ 56 ਵਿਅਕਤੀ ਮਾਰੇ ਗਏ ਸਨ। ਜਸਟਿਸ ਵਿਕਰਮ ਨਾਥ, ਏ ਜੀ ਮਸੀਹ ਅਤੇ ਸੰਦੀਪ ਮਹਿਤਾ ਦੀ ਬੈਂਚ ਨੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹੇਠਲੀ ਅਦਾਲਤ ਦਾ ਰਿਕਾਰਡ ਤਲਬ ਕੀਤਾ ਹੈ।

ਬਾਵਾ ਨੇ ਗੁਜਰਾਤ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਸੀ। ਗ਼ੌਰਤਲਬ ਹੈ ਕਿ 26 ਜੁਲਾਈ 2008 ਨੂੰ ਅਹਿਮਦਾਬਾਦ ਵਿੱਚ 70 ਮਿੰਟਾਂ ਅੰਦਰ 21 ਧਮਾਕੇ ਹੋਏ ਸਨ। ਇਨ੍ਹਾਂ ਵਿੱਚ 56 ਵਿਅਕਤੀਆਂ ਦੀ ਮੌਤ ਹੋਈ ਸੀ ਅਤੇ 200 ਤੋਂ ਵੱਧ ਜ਼ਖ਼ਮੀ ਹੋਏ ਸਨ। ਜਿਥੇ ਪੀੜਤਾਂ ਨੂੰ ਇਲਾਜ ਲਈ ਲਿਜਾਇਆ ਗਿਆ ਸੀ ਉਨ੍ਹਾਂ ਹਸਪਤਾਲਾਂ ਵਿੱਚ ਵੀ ਧਮਾਕੇ ਹੋਏ ਸਨ।

Advertisement

ਹਾਈ ਕੋਰਟ ਨੇ 7 ਜੁਲਾਈ ਨੂੰ ਇੰਡੀਅਨ ਮੁਜਾਹਿਦੀਨ ਦੇ ਦੋਸ਼ੀ ਠਹਿਰਾਏ ਗਏ 38 ਕਾਰਕੁਨਾਂ ਦੀ ਮੌਤ ਦੀ ਸਜ਼ਾ ਬਰਕਰਾਰ ਰੱਖੀ ਸੀ ਅਤੇ 11 ਹੋਰਾਂ ਨੂੰ ਸੁਣਾਈ ਗਈ ਉਮਰ ਕੈਦ ਵੀ ਕਾਇਮ ਰੱਖੀ ਸੀ। ਵਿਸ਼ੇਸ਼ ਅਦਾਲਤ ਨੇ ਫਰਵਰੀ 2022 ਵਿੱਚ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ ਵਿੱਚ 35 ਕੇਸ ਦਰਜ ਕੀਤੇ ਗਏ ਸਨ ਅਤੇ 78 ਵਿਅਕਤੀਆਂ ਵਿਰੁੱਧ ਮੁਕੱਦਮਾ ਚਲਾਇਆ ਗਿਆ ਸੀ ਤੇ 49 ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਅਦਾਲਤ ਨੇ ਗੁਜਰਾਤ ਸਰਕਾਰ ਨੂੰ ਧਮਾਕਿਆਂ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਅਤੇ ਗੰਭੀਰ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦੀ ਹਦਾਇਤ ਕੀਤੀ ਸੀ। - ਪੀਟੀਆਈ

Advertisement

Advertisement
×