ਨਵੀਂ ਦਿੱਲੀ, 1 ਅਗਸਤ
ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਦੀ ਜ਼ਮਾਨਤ ਉਤੇ ਰੋਕ ਲਾ ਦਿੱਤੀ ਹੈ। ਮਾਮਲਾ ਰੇਲੀਗੇਅਰ ਫਿਨਵੈਸਟ ਲਿਮਿਟਡ ਵਿਚ ਫੰਡ ਦੀ ਦੁਰਵਰਤੋਂ ਨਾਲ ਜੁੜਿਆ ਹੋਇਆ ਹੈ ਤੇ ਮਨੀ ਲਾਂਡਰਿੰਗ ਐਕਟ ਅਧੀਨ ਜਾਂਚ ਚੱਲ ਰਹੀ ਹੈ। ਦਿੱਲੀ ਹਾਈ ਕੋਰਟ ਨੇ ਸ਼ਿਵਇੰਦਰ ਨੂੰ ਜ਼ਮਾਨਤ ਦਿੱਤੀ ਸੀ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸ਼ਿਵਇੰਦਰ ਨੂੰ 23 ਜੁਲਾਈ ਨੂੰ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ। -ਪੀਟੀਆਈ