ਨਵੀਂ ਦਿੱਲੀ, 14 ਜੁਲਾਈ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਰਾਜ ਵਿੱਚ ਕਾਂਵੜ ਯਾਤਰਾ ਦੀ ਆਗਿਆ ਦੇਣ ਦੇ ਫੈਸਲੇ ਦਾ ਨੋਟਿਸ ਲਿਆ। ਜਸਟਿਸ ਆਰਐੱਫ ਨਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਮੁਲਤਵੀ ਕਰ ਦਿੱਤੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਨੇ ਮੰਗਲਵਾਰ ਨੂੰ ਕੋਵਿਡ-19 ਦੀ ਤੀਜੀ ਲਹਿਰ ਦੇ ਖਤਰੇ ਦੇ ਬਾਵਜੂਦ 25 ਜੁਲਾਈ ਤੋਂ ਯਾਤਰਾ ਦੀ ਆਗਿਆ ਦਿੱਤੀ। ਇਸ ਦੌਰਾਨ ਉੱਤਰਾਖੰਨ ਸਰਕਾਰ ਨੇ ਕਰੋਨਾ ਕਾਰਨ ਕਾਂਵੜ ਯਾਤਰਾ ਰੱਦ ਕਰ ਦਿੱਤੀ ਹੈ।