SC takes suo motu cognisance of accident in Rajasthanਸੁਪਰੀਮ ਕੋਰਟ ਨੇ ਰਾਜਸਥਾਨ ਦੇ ਫਲੋਦੀ ਵਿੱਚ ਹੋਏ ਸੜਕ ਹਾਦਸੇ ਦਾ ਖੁਦ ਨੋਟਿਸ ਲਿਆ ਹੈ। ਇਸ ਹਾਦਸੇ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਵੈਨ ਖੜ੍ਹੇ ਟਰੱਕ ਨਾਲ ਜਾ ਟਕਰਾਈ ਸੀ ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਦੀ ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਵਿਜੈ ਬਿਸ਼ਨੋਈ ਦੇ ਬੈਂਚ ਵਲੋਂ 10 ਨਵੰਬਰ ਨੂੰ ਸੁਣਵਾਈ ਕਰਨ ਦੀ ਸੰਭਾਵਨਾ ਹੈ। ਪੁਲੀਸ ਨੇ ਕਿਹਾ ਸੀ ਕਿ ਭਾਰਤ ਮਾਲਾ ਹਾਈਵੇਅ ’ਤੇ ਮਟੋਦਾ ਪਿੰਡ ਨੇੜੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਟੈਂਪੋ ਟਰੈਵਲਰ ਟਰੱਕ ਨਾਲ ਟਕਰਾ ਗਿਆ ਸੀ ਜਿਸ ਵਿੱਚ ਦੋ ਵਿਅਕਤੀ ਜ਼ਖਮੀ ਵੀ ਹੋ ਗਏ ਸਨ। ਪੀ.ਟੀ.ਆਈ.
Advertisement
Advertisement
Advertisement
×

