ਪੱਤਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
ਸੁਪਰੀਮ ਕੋਰਟ ਪੱਤਰਕਾਰ ਅਭਿਸਾਰ ਸ਼ਰਮਾ ਦੀ ਪਟੀਸ਼ਨ ’ਤੇ ਅੱਜ ਸੁਣਵਾਈ ਕਰੇਗੀ, ਜਿਸ ਵਿੱਚ ਉਸ ਨੇ ਅਸਾਮ ਸਰਕਾਰ ਦੀਆਂ ਨੀਤੀਆਂ ਦੀ ਕਥਿਤ ਤੌਰ ’ਤੇ ਆਲੋਚਨਾ ਕਰਨ ਲਈ ਦਰਜ ਕੀਤੀ ਗਈ ਐੱਫਆਈਆਰ ਰੱਦ ਕਰਨ ਦੀ ਅਪੀਲ ਕੀਤੀ ਹੈ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ...
Advertisement
ਸੁਪਰੀਮ ਕੋਰਟ ਪੱਤਰਕਾਰ ਅਭਿਸਾਰ ਸ਼ਰਮਾ ਦੀ ਪਟੀਸ਼ਨ ’ਤੇ ਅੱਜ ਸੁਣਵਾਈ ਕਰੇਗੀ, ਜਿਸ ਵਿੱਚ ਉਸ ਨੇ ਅਸਾਮ ਸਰਕਾਰ ਦੀਆਂ ਨੀਤੀਆਂ ਦੀ ਕਥਿਤ ਤੌਰ ’ਤੇ ਆਲੋਚਨਾ ਕਰਨ ਲਈ ਦਰਜ ਕੀਤੀ ਗਈ ਐੱਫਆਈਆਰ ਰੱਦ ਕਰਨ ਦੀ ਅਪੀਲ ਕੀਤੀ ਹੈ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦਾ ਬੈਂਚ ਵਕੀਲ ਸੁਮੀਰ ਸੋਢੀ ਰਾਹੀਂ ਦਾਇਰ ਸ਼ਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰ ਸਕਦਾ ਹੈ। ਸ਼ਰਮਾ ਨੇ ਆਪਣੀ ਪਟੀਸ਼ਨ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 152 ਦੀ ਵੈਧਤਾ ਨੂੰ ਚੁਣੌਤੀ ਦਿੱਤੀ ਹੈ।
Advertisement
Advertisement
×