ਨਿਮਿਸ਼ਾ ਪ੍ਰਿਆ ਬਾਰੇ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਹੱਤਿਆ ਦੇ ਮਾਮਲੇ ’ਚ ਯਮਨ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੇ ਮਾਮਲੇ ’ਚ ਵਿਅਕਤੀਆਂ, ਸੰਗਠਨਾਂ ਤੇ ਹੋਰਾਂ ਨੂੰ ‘ਅਪੁਸ਼ਟ ਜਨਤਕ ਬਿਆਨ’ ਦੇਣ ਤੋਂ ਰੋਕਣ ਦਾ ਨਿਰਦੇਸ਼ ਦੇਣ ਦੀ ਮੰਗ ਸਬੰਧੀ...
Advertisement
ਸੁਪਰੀਮ ਕੋਰਟ ਨੇ ਹੱਤਿਆ ਦੇ ਮਾਮਲੇ ’ਚ ਯਮਨ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੇ ਮਾਮਲੇ ’ਚ ਵਿਅਕਤੀਆਂ, ਸੰਗਠਨਾਂ ਤੇ ਹੋਰਾਂ ਨੂੰ ‘ਅਪੁਸ਼ਟ ਜਨਤਕ ਬਿਆਨ’ ਦੇਣ ਤੋਂ ਰੋਕਣ ਦਾ ਨਿਰਦੇਸ਼ ਦੇਣ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਣਵਾਈ ਲਈ ਅੱਜ ਸਹਿਮਤੀ ਜ਼ਾਹਿਰ ਕੀਤੀ ਹੈ। ਜਸਟਿਸ ਵਿਕਰਮਨਾਥ ਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਪਟੀਸ਼ਨ ਦੀ ਕਾਪੀ ਅਟਾਰਨੀ ਜਨਰਲ ਆਰ ਵੈਂਕਟਰਮਨੀ ਦੇ ਦਫ਼ਤਰ ਨੂੰ ਸੌਂਪੇ। ਬੈਂਚ ਨੇ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਦੀ ਸੁਣਵਾਈ 25 ਅਗਸਤ ਨੂੰ ਨਿਰਧਾਰਤ ਕੀਤੀ ਹੈ।
Advertisement
Advertisement