ਕੇਰਲਾ ਦੀ ਨਰਸ ਨੂੰ ਯਮਨ ’ਚ ਬਚਾਉਣ ਸਬੰਧੀ ਅਰਜ਼ੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
ਨਵੀਂ ਦਿੱਲੀ, 13 ਜੁਲਾਈ ਸੁਪਰੀਮ ਕੋਰਟ ਸੋਮਵਾਰ ਨੂੰ ਉਸ ਅਰਜ਼ੀ ’ਤੇ ਸੁਣਵਾਈ ਕਰੇਗਾ ਜਿਸ ’ਚ ਕੇਂਦਰ ਨੂੰ ਇਕ ਭਾਰਤੀ ਨਰਸ ਨੂੰ ਬਚਾਉਣ ਲਈ ਕੂਟਨੀਤਕ ਪੱਧਰ ’ਤੇ ਯਤਨ ਕਰਨ ਦੀ ਕੋਸ਼ਿਸ਼ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਨਰਸ ਨੂੰ...
Advertisement
ਨਵੀਂ ਦਿੱਲੀ, 13 ਜੁਲਾਈ
ਸੁਪਰੀਮ ਕੋਰਟ ਸੋਮਵਾਰ ਨੂੰ ਉਸ ਅਰਜ਼ੀ ’ਤੇ ਸੁਣਵਾਈ ਕਰੇਗਾ ਜਿਸ ’ਚ ਕੇਂਦਰ ਨੂੰ ਇਕ ਭਾਰਤੀ ਨਰਸ ਨੂੰ ਬਚਾਉਣ ਲਈ ਕੂਟਨੀਤਕ ਪੱਧਰ ’ਤੇ ਯਤਨ ਕਰਨ ਦੀ ਕੋਸ਼ਿਸ਼ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਨਰਸ ਨੂੰ ਹੱਤਿਆ ਦੇ ਦੋਸ਼ ਹੇਠ 16 ਜੁਲਾਈ ਨੂੰ ਯਮਨ ’ਚ ਸਜ਼ਾ-ਏ-ਮੌਤ ਦਿੱਤੇ ਜਾਣ ਦੀ ਸੰਭਾਵਨਾ ਹੈ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਵੱਲੋਂ ਇਸ ਮਾਮਲੇ ’ਤੇ ਸੁਣਵਾਈ ਕੀਤੀ ਜਾ ਸਕਦੀ ਹੈ। ਵਕੀਲ ਸੁਭਾਸ਼ ਚੰਦਰਨ ਕੇਆਰ ਨੇ 10 ਜੁਲਾਈ ਨੂੰ ਕਿਹਾ ਸੀ ਕਿ ਇਸ ਮਾਮਲੇ ’ਚ ਛੇਤੀ ਤੋਂ ਛੇਤੀ ਕੂਟਨੀਤਕ ਪੱਧਰ ’ਤੇ ਰਾਹ ਲੱਭਣ ਦੀ ਲੋੜ ਹੈ ਜਿਸ ਮਗਰੋਂ ਮਾਮਲੇ ਨੂੰ ਫੌਰੀ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ ਸ਼ਰੀਆ ਕਾਨੂੰਨ ਤਹਿਤ ਮ੍ਰਿਤਕ ਦੇ ਪਰਿਵਾਰ ਨੂੰ ‘ਬਲੱਡ ਮਨੀ’ ਦੇਣ ਦੀਆਂ ਸੰਭਾਵਨਾਵਾਂ ਵੀ ਲੱਭੀਆਂ ਜਾ ਸਕਦੀਆਂ ਹਨ। -ਪੀਟੀਆਈ
Advertisement
Advertisement