ਨਵੀਂ ਦਿੱਲੀ, 11 ਜਨਵਰੀ
ਸਰਵਉਚ ਅਦਾਲਤ ਨੇ ਅੱਜ ਕਿਹਾ ਕਿ ਉਹ ਨਵੇਂ ਖੇਤੀ ਕਾਨੂੰਨ ਤੇ ਇਸ ਨਾਲ ਸਬੰਧਤ ਹੋਰ ਪਟੀਸ਼ਨਾਂ ’ਤੇ ਮੰਗਲਵਾਰ ਨੂੰ ਹੁਕਮ ਸੁਣਾਏਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਦੀ ਖੇਤੀ ਕਾਨੂੰਨਾਂ ਦਾ ਮਾਮਲਾ ਨਾ ਨਜਿੱਠਣ ’ਤੇ ਖਿਚਾਈ ਕੀਤੀ ਸੀ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵੱਡੀ ਗਿਣਤੀ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ।-ਪੀਟੀਆਈ