ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਅੰਤਰ-ਧਰਮ ਵਿਆਹ ਕਰਵਾਉਣ ਲਈ ਧਰਮ ਤਬਦੀਲੀ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਅਲਾਹਾਬਾਦ ਹਾਈ ਕੋਰਟ ਤੋਂ ਆਪਣੇ ਕੋਲ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਐੱਸਏ ਬੋਬੜੇ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਵੀ ਰਾਮਸੁਬਰਾਮਨੀਅਨ ਦੇ ਬੈਂਚ ਨੇ ਕਿਹਾ ਕਿ ਉਹ ਚਾਹੁਣਗੇ ਕਿ ਹਾਈ ਕੋਰਟ ਇਨ੍ਹਾਂ ’ਤੇ ਹੁਕਮ ਸੁਣਾਏ। ਬੈਂਚ ਦੀ ਟਿੱਪਣੀ ਦਾ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਆਪਣੀ ਅਪੀਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। -ਪੀਟੀਆਈ