ਸਰਵੇਖਣ ਭਾਰਤ ਦੀ ਦੁਨੀਆ ਪ੍ਰਤੀ ਆਸ਼ਾਵਾਦੀ ਸੋਚ ਦਾ ਪ੍ਰਗਟਾਵਾ: ਮੋਦੀ : The Tribune India

ਸਰਵੇਖਣ ਭਾਰਤ ਦੀ ਦੁਨੀਆ ਪ੍ਰਤੀ ਆਸ਼ਾਵਾਦੀ ਸੋਚ ਦਾ ਪ੍ਰਗਟਾਵਾ: ਮੋਦੀ

ਸਰਵੇਖਣ ਭਾਰਤ ਦੀ ਦੁਨੀਆ ਪ੍ਰਤੀ ਆਸ਼ਾਵਾਦੀ ਸੋਚ ਦਾ ਪ੍ਰਗਟਾਵਾ: ਮੋਦੀ

ਨਵੀਂ ਦਿੱਲੀ, 31 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਰਥਿਕ ਸਰਵੇਖਣ ਭਾਰਤ ਦੀ ਵਿਕਾਸ ਦੀ ਰਫ਼ਤਾਰ ਦੀ ਵਿਆਪਕ ਸਮੀਖਿਆ ਨੂੰ ਪੇਸ਼ ਕਰਦਾ ਹੈ ਤੇ ਇਹ ਭਾਰਤ ਪ੍ਰਤੀ ਕੁੱਲ ਆਲਮ ਦੀ ਆਸ਼ਾਵਾਦੀ ਸੋਚ ਨੂੰ ਵੀ ਦਰਸਾਉਂਦਾ ਹੈ। ਸ੍ਰੀ ਮੋਦੀ ਨੇ ਟਵੀਟ ਕੀਤਾ, ‘‘ਆਰਥਿਕ ਸਰਵੇਖਣ ਵਿੱਚ ਬੁਨਿਆਦੀ ਢਾਂਚੇ, ਖੇਤੀ, ਸਨਅਤਾਂ ਤੇ ਭਵਿੱਖੀ ਸੈਕਟਰਾਂ ਦੀ ਵਿਆਪਕ ਸਮੀਖਿਆ ਕੀਤੀ ਗਈ ਹੈ।’’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਆਲਮੀ ਪੱਧਰ ਉੱਤੇ ਆਰਥਿਕ ਫਰੰਟ ’ਤੇ ਮਚੀ ਹਫ਼ੜਾ-ਦਫੜੀ ਦਰਮਿਆਨ ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਆਸਾਂ ਤੇ ਉਮੀਦਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਦਾ ਬਜਟ ਕੁੱਲ ਆਲਮ ਲਈ ਆਸ ਦੀ ਕਿਰਨ ਹੋਵੇਗਾ। ਬਜਟ ਇਜਲਾਸ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਆਲਮੀ ਅਰਥਚਾਰੇ ਵਿਚਲੀਆਂ ਜਾਣੀਆਂ ਪਛਾਣੀਆਂ ਅਵਾਜ਼ਾਂ ਚਹੁੰਪਾਸਿਓ ਤੋਂ ਸਕਾਰਾਤਮਕ ਸੁਨੇਹੇ ਲਿਆ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ, ਜੋ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੁੱਧਵਾਰ ਨੂੰ ਪੇਸ਼ ਕੀਤਾ ਜਾਣਾ ਹੈ, ਲੋਕਾਂ ਦੀਆਂ ਆਸਾਂ-ਉਮੀਦਾਂ ਤੇ ਇੱਛਾਵਾਂ ਨੂੰ ਪੂਰਾ ਕਰਨ ਤੋਂ ਇਲਾਵਾ ਉਨ੍ਹਾਂ ਸੰਭਾਵਨਾਵਾਂ ਨੂੰ ਵੀ ਹਕੀਕੀ ਰੂਪ ਦੇਵੇਗਾ, ਜਿਨ੍ਹਾਂ ਲਈ ਕੁੱਲ ਆਲਮ ਭਾਰਤ ਵੱਲ ਵੇਖ ਰਿਹਾ ਹੈ। ਸ੍ਰੀ ਮੋਦੀ ਨੇ ਕਿਹਾ, ‘‘ਵਿਸ਼ਵ, ਜਿਸ ਆਸ ਦੀ ਕਿਰਨ ਨੂੰ ਵੇਖ ਰਿਹਾ ਹੈ, ਉਹ ਹੋਰ ਚਮਕੇਗੀ, ਮੈਨੂੰ ਪੂਰਾ ਯਕੀਨ ਹੈ ਕਿ ਵਿੱਤ ਮੰਤਰੀ ਇਨ੍ਹਾਂ ਇੱਛਾਵਾਂ ਤੇ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All