ਨਵੀਂ ਦਿੱਲੀ, 26 ਅਗਸਤ
ਨਸ਼ਾ ਕੰਟਰੋਲ ਬਿਊਰੋ (ਐਨਸੀਬੀ) ਨੇ ਬੁੁੱਧਵਾਰ ਨੂੰ ਰੀਆ ਚੱਕਰਵਰਤੀ ਅਤੇ ਹੋਰਨਾਂ ਖਿਲ਼ਾਫ਼ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਦੇ ਕਥਿਤ ਲੈਣਦੇਣ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਰੋਕੂ ਏਜੰਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਨਸ਼ੀਲੀਆਂ ਦਵਾਈਆਂ ਅਤੇ ਐਨਡੀਪੀਐਸ ਐਕਟ ਦੀਆਂ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਈਡੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਐਨਸੀਬੀ ਰਾਜਪੂਤ ਦੀ ਮੌਤ ਮਾਮਲੇ ਦੀ ਜਾਂਚ ਕਰਨ ਵਾਲੀ ਤੀਜੀ ਫੈਡਰਲ ਏਜੰਸੀ ਹੈ। ਐਨਸੀਬੀ ਤੋਂ ਇਲਾਵਾ ਈਡੀ ਅਤੇ ਸੀਬੀਆਈ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। -ਈਡੀ