ਮੁੰਬਈ, 9 ਦਸੰਬਰਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਮੁੰਬਈ ਵਿੱਚ ਛਾਪੇਮਾਰੀ ਦੌਰਾਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ੀਲੇ ਪਦਾਰਥ ਦੇ ਕੇਸ ਵਿੱਚ ਭਗੌੜੇ ਮੁਲਜ਼ਮ ਰੀਗਲ ਮਹਾਕਾਲ ਨੂੰ ਗ੍ਰਿਫਤਾਰ ਕੀਤਾ ਹੈ ਅਤੇ 2.5 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਐੱਨਸੀਬੀ ਅਧਿਕਾਰੀਆਂ ਨੇ ਅੱਜ ਕਿਹਾ ਕਿ ਰਾਜਪੂਤ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਇਹ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਹੈ।