ਮੁੰਬਈ, 18 ਜੂਨ
ਬੌਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਆਪਣੇ ਦੋਸਤ ਅਤੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਵੀਰਵਾਰ ਨੂੰ ਇਥੇ ਬਾਂਦਰਾ ਥਾਣੇ ਪਹੁੰਚੀ। ਅਧਿਕਾਰੀ ਨੇ ਦੱਸਿਆ ਕਿ ਰੀਆ ਚੱਕਰਵਰਤੀ ਨੂੰ ਮਾਮਲੇ ਦੀ ਜਾਂਚ ਅਧਿਕਾਰੀ ਨੇ ਥਾਣੇ ਬੁਲਾਇਆ ਸੀ। ਉਨ੍ਹਾਂ ਨੇ ਦੱਸਿਆ ਕਿ ਉਹ ਸਵੇਰੇ ਕਰੀਬ 11.30 ਵਜੇ ਥਾਣੇ ਪਹੁੰਚੀ। ਪੁਲੀਸ ਨੇ ਬੁੱਧਵਾਰ ਨੂੰ ਬੌਲੀਵੁੱਡ ਦੇ ਕਾਸਟਿੰਗ ਨਿਰਦੇਸ਼ਕ ਮੁਕੇਸ਼ ਛਾਬੜਾ ਦਾ ਬਿਆਨ ਦਰਜ ਕੀਤਾ ਜੋ ਰਾਜਪੂਤ ਦੇ ਕਰੀਬੀ ਸਨ। ਪੁਲੀਸ ਰਾਜਪੂਤ ਦੇ ਉਦਾਸੀਨ ਕਾਰਨਾਂ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤਕ ਪੁਲੀਸ ਨੇ ਰਾਜਪੂਤ ਦੇ ਪਰਿਵਾਰ ਦੇ ਮੈਂਬਰਾਂ ਸਮੇਤ 10 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਹਨ। ਸੂਤਰਾਂ ਨੇ ਕਿਹਾ ਕਿ ਪੁਲੀਸ ਕੁਝ ਪ੍ਰੋਡਕਸ਼ਨ ਹਾਊਸ ਨਾਲ ਸਬੰਧਤ ਲੋਕਾਂ ਨੂੰ ਪੁੱਛ-ਪੜਤਾਲ ਲਈ ਬੁਲਾ ਸਕਦੀ ਹੈ।