ਮੁੰਬਈ, 27 ਅਗਸਤ
ਰੀਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਬਰਤੀ ਤੋਂ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਹ ਸਵੇਰੇ ਸਵਾ ਦਸ ਵਜੇ ਡੀਆਰਡੀਓ ਗੈਸਟ ਹਾਊਸ ਵਿੱਚ ਪੁੱਜਿਆ। ਇਹ ਪਹਿਲਾ ਮੌਕਾ ਹੈ ਜਦੋਂ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਰੀਆ ਚੱਕਰਬਰਤੀ ਦੇ ਪਰਿਾਵਰ ਦੇ ਕਿਸੇ ਪਰਿਵਾਰਕ ਮੈਂਬਰ ਤੋਂ ਪੁੱਛ-ਪੜਤਾਲ ਕਰ ਰਹੀ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅੱਜ ਸਵੇਰੇ ਸਿਧਾਰਥ ਪਿਠਾਨੀ ਨੂੰ ਲਗਾਤਾਰ ਸੱਤਵੇਂ ਦਿਨ ਪੁੱਛ-ਪੜਤਾਲ ਲਈ ਤਲਬ ਕੀਤਾ। ਪਿਠਾਨੀ ਅਦਾਕਾਰ ਸੁਸ਼ਾਂਤ ਦੇ ਨਾਲ ਘਰ ਵਿਚ ਰਹਿੰਦਾ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਿਠਾਨੀ ਸਵੇਰੇ ਕਰੀਬ 9 ਵਜੇ ਡੀਆਰਡੀਓ ਗੈਸਟ ਹਾਊਸ ਵਿੱਚ ਟੈਕਸੀ ਰਾਹੀਂ ਪੁੱਜਿਆ। ਬੁੱਧਵਾਰ ਨੂੰ ਪਿਠਾਨੀ ਤੋਂ 12 ਘੰਟਿਆਂ ਤੋਂ ਵੱਧ ਸਮੇਂ ਲਈ ਪੁੱਛ-ਪੜਤਾਲ ਕੀਤੀ ਗਈ ਸੀ।