ਨਵੀਂ ਦਿੱਲੀ: ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਮੰਤਰਾਲੇ ਦੇ ਵਿਧਾਨਕ ਮਹਿਕਮੇ ਵੱਲੋਂ ਜਾਰੀ ਬਿਆਨ ਮੁਤਾਬਕ ਸੁਸ਼ੀਲ ਚੰਦਰਾ ਭਲਕੇ ਅਹੁਦਾ ਸੰਭਾਲਣਗੇ। ਮੌਜੂਦਾ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅੱਜ ਸੇਵਾਮੁਕਤ ਹੋ ਗਏ ਹਨ। ਸ੍ਰੀ ਚੰਦਰਾ ਨੂੰ 14 ਫਰਵਰੀ 2019 ’ਚ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਹ 14 ਮਈ 2022 ’ਚ ਸੇਵਾਮੁਕਤ ਹੋਣਗੇ। ਉਨ੍ਹਾਂ ਦੀ ਅਗਵਾਈ ਹੇਠ ਚੋਣ ਕਮਿਸ਼ਨ ਵੱਲੋਂ ਪੰਜਾਬ, ਯੂਪੀ, ਉੱਤਰਾਖੰਡ, ਮਨੀਪੁਰ ਅਤੇ ਗੋਆ ’ਚ ਚੋਣਾਂ ਕਰਵਾਈਆਂ ਜਾਣਗੀਆਂ। -ਪੀਟੀਆਈ