ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਸ਼ੀਲਾ ਕਾਰਕੀ ਦਾ ਨੇਪਾਲ ਦੀ ਪ੍ਰਧਾਨ ਮੰਤਰੀ ਬਣਨਾ ਮਹਿਲਾ ਸ਼ਕਤੀਕਰਨ ਦੀ ਸ਼ਾਨਦਾਰ ਮਿਸਾਲ: ਮੋਦੀ

Karki's appointment as Nepal PM shining example of women empowerment: Modi  ਪ੍ਰਧਾਨ ਮੰਤਰੀ ਨੇ ਹਮਰੁਤਬਾ ਕਾਰਕੀ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ   Narendra Modi  ਨੇ ਅੱਜ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ  PM Sushila Karki  ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ‘ਮਹਿਲਾ ਸ਼ਕਤੀਕਰਨ ਦੀ ਸ਼ਾਨਦਾਰ ਮਿਸਾਲ’ ਕਰਾਰ ਦਿੱਤਾ।

ਮਨੀਪੁਰ ਦੀ ਰਾਜਧਾਨੀ ਇੰਫਾਲ ’ਚ ਰੈਲੀ ਨੂੰ ਸੰਬੋਧਨ ਕਰਦਿਆਂ  Prime Minister Narendra Modi   ਨੇ ਕਿਹਾ ਭਾਰਤ ਤੇ ਨੇਪਾਲ ਸਾਂਝੇ ਇਤਿਹਾਸ, ਵਿਸ਼ਵਾਸ ਅਤੇ ਸੱਭਿਆਚਾਰਕ ਸਬੰਧਾਂ ਨਾਲ ਜੁੜੇ ਹੋਏ ਗੂੜੇ ਮਿੱਤਰ ਹਨ ਅਤੇ ਨਵੀਂ ਦਿੱਲੀ ਇਸ ਦੇ ਪਰਿਵਰਤਨਸ਼ੀਲ ਪੜਾਅ ਦੌਰਾਨ ਗੁਆਂਢੀ ਦੇਸ਼ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

Advertisement

ਪ੍ਰਧਾਨ ਮੰਤਰੀ ਨੇ ਕਿਹਾ, ‘‘ਮੈਂ 140 ਕਰੋੜ ਭਾਰਤੀਆਂ ਵੱਲੋਂ ਸੁਸ਼ੀਲਾ ਕਾਰਕੀ ਨੂੰ ਵਧਾਈ ਦਿੰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਹ (ਕਾਰਕੀ) ਨੇਪਾਲ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਕਰਨਗੇ।’’

ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਸ਼ੁੱਕਰਵਾਰ ਰਾਤ ਨੂੰ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਹੈ ਅਤੇ ਉਹ ਅੰਤਰਿਮ ਸਰਕਾਰ ਦੀ ਅਗਵਾਈ ਕਰਨਗੇ।

ਮੋਦੀ ਨੇ ਜ਼ੋਰ ਦੇ ਕੇ ਆਖਿਆ, ‘‘ਸੁਸ਼ੀਲਾ ਕਾਰਕੀ ਦਾ ਉਸ ਦੇਸ਼ ਦੇ ਸਿਖਰਲੇ ਅਹੁਦੇ ’ਤੇ ਪਹੁੰਚਦਾ ਮਹਿਲਾ ਸਸ਼ਕਤੀਕਰਨ ਦੀ ਇੱਕ ਸ਼ਾਨਦਾਰ ਉਦਾਹਰਨ ਹੈ।’’

 

Advertisement
Show comments